15
Mar
ਐਸ.ਏ.ਐਸ. ਨਗਰ, 14 ਮਾਰਚ 2026--ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗ ਅਤੇ ਵਣਜ ਨੂੰ ਵੱਡਾ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡੀਗੜ੍ਹ (ਮੋਹਾਲੀ) ਅਤੇ ਅੰਮ੍ਰਿਤਸਰ ਵਿਖੇ ਤਿੰਨ ਵਿਸ਼ਵ ਪੱਧਰੀ ਪ੍ਰਦਰਸ਼ਨੀ ਕੇਂਦਰ ਸਥਾਪਤ ਕਰੇਗੀ। ਮੋਹਾਲੀ ਵਿਖੇ ਚੱਲ ਰਹੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਵਿੱਚ ਵੱਖ-ਵੱਖ ਸੈਸ਼ਨਾਂ ਦੌਰਾਨ ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਗੀਦਾਰਾਂ ਨੂੰ ਪੰਜਾਬ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਖ ਆਰਥਿਕ ਅਤੇ ਉਦਯੋਗਿਕ ਮੁੱਦਿਆਂ 'ਤੇ ਸਰਗਰਮੀ ਨਾਲ ਵਿਚਾਰ-ਵਟਾਂਦਰਾ ਕਰਨ ਦੇ ਕਦਮ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਰਾ ਕਿ ਪੰਜਾਬ ਵਿੱਚ ਵੱਡੇ ਪ੍ਰਦਰਸ਼ਨੀ ਕੇਂਦਰ ਨਹੀਂ ਹਨ, ਜਿਸ ਕਾਰਨ…
