27
Oct
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਭਰ 'ਚੋਂ ਬਾਲ ਭਿਖਾਰੀਆਂ ਰੈਸਕਿਊ ਕੀਤਾ ਜਾ ਰਿਹਾ ਹੈ। ਬੱਚਿਆਂ ਦੇ ਚੰਗੇ ਭਵਿੱਖ ਲਈ ਉਨ੍ਹਾਂ ਦੀ ਸਿੱਖਿਆ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਇਨ੍ਹਾਂ ਬੱਚਿਆਂ ਦੇ DNA ਟੈਸਟ ਕਰਵਾ ਕੇ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਤੋਂ ਭੀਖ ਮੰਗਵਾਉਣ ਵਾਲੇ ਉਨ੍ਹਾਂ ਦੇ ਅਸਲ ਮਾਪੇ ਹਨ ਜਾਂ ਉਨ੍ਹਾਂ ਨੂੰ ਅਗਵਾ ਜਾਂ ਚੋਰੀ ਕੀਤਾ ਗਿਆ ਹੈ। ਇਸ ਪ੍ਰਾਜੈਕਟ ਤਹਿਤ ਰੈਸਕਿਊ ਕੀਤੇ ਗਏ 15 ਬੱਚਿਆਂ ਵਿਚੋਂ 13 ਦੀ ਡੀ.ਐੱਨ.ਏ. ਰਿਪੋਰਟ ਪੰਜਾਬ ਸਰਕਾਰ ਨੂੰ ਮਿਲ ਗਈ ਹੈ। ਇਨ੍ਹਾਂ ਰਿਪੋਰਟਾਂ ਤੋਂ ਪਤਾ ਲੱਗਾ ਹੈ ਕਿ ਜਿਨ੍ਹਾਂ ਤੋਂ ਵੀ ਬੱਚਿਆਂ ਨੂੰ ਬਰਾਮਦ ਕੀਤਾ ਗਿਆ…
