09
Mar
ਤਰਨਤਾਰਨ - ਜ਼ਿਲ੍ਹਾ ਪੁਲਸ ਨੇ 5 ਨਸ਼ਾ ਸਮੱਗਲਰਾਂ ਦੀ 2 ਕਰੋੜ 59 ਲੱਖ 90 ਹਜ਼ਾਰ ਕੀਮਤ ਵਾਲੀ ਜਾਇਦਾਦ ਨੂੰ ਫਰੀਜ਼ ਕਰਨ ਸਬੰਧੀ ਨੋਟਿਸ ਲਗਾਉਂਦੇ ਹੋਏ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਸਮੱਗਲਰਾਂ ਖਿਲਾਫ ਸ਼ੁਰੂ ਕੀਤੀ ਗਈ ਸਖ਼ਤ ਮੁਹਿੰਮ ਦੇ ਚੱਲਦਿਆਂ ਪੁਲਸ ਐਕਸ਼ਨ ’ਚ ਨਜ਼ਰ ਆ ਰਹੀ ਹੈ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ. ਐੱਸ. ਪੀ. ਅਭਿਮਨਿਊ ਰਾਣਾ ਨੇ ਦੱਸਿਆ ਕਿ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਆਦੇਸ਼ਾਂ ਤਹਿਤ ਨਸ਼ਾ ਸਮੱਗਲਰਾਂ ਖ਼ਿਲਾਫ਼ ਸਖ਼ਤ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਦੇ ਚੱਲਦਿਆਂ ਕੁਲਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਮਾੜੀਗੌੜ ਸਿੰਘ ਦੀ 70 ਲੱਖ…