05
Sep
ਗੁਰਪ੍ਰੀਤ ਸਿੰਘ :- ਆਪਣੀਆਂ ਮੰਗਾਂ ਨੂੰ ਲੈ ਕੇ ਪਠਾਨਕੋਟ ਦੇ ਮਾਧੋਪੁਰ ਵਿੱਚ ਦੋ ਬਜ਼ੁਰਗ ਪਿਛਲੇ 11 ਦਿਨਾਂ ਤੋਂ ਟਾਵਰ 'ਤੇ ਚੜ੍ਹੇ ਹੋਏ ਹਨ। ਅੱਜ ਉਨ੍ਹਾਂ ਦੇ ਰੋਸ ਪ੍ਰਦਰਸ਼ਨ ਦਾ 12ਵਾਂ ਦਿਨ ਹੈ। ਸਰਕਾਰੀ ਅਮਲਾ ਲਗਾਤਾਰ ਦੋਵਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਟਾਵਰ ਤੋਂ ਹੇਠਾਂ ਉਤਾਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਪਰ ਦੋਵੇਂ ਆਪਣੀਆਂ ਮੰਗਾਂ ਪੂਰੀਆਂ ਹੋਣ ਤੱਕ ਹੇਠਾਂ ਉਤਰਨ ਲਈ ਤਿਆਰ ਨਹੀਂ ਹਨ। ਘਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ ਦੀ ਮੰਗ ਦੋਵਾਂ ਬਜ਼ੁਰਗਾਂ ਦੀ ਮੁੱਖ ਮੰਗ ਹੈ ਕਿ ਉਨ੍ਹਾਂ ਦੇ ਘਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਡੈਮ ਬਣਾਉਣ ਲਈ ਉਨ੍ਹਾਂ…
