19
Sep
ਗੁਰਪ੍ਰੀਤ ਸਿੰਘ :- ਪੰਜਾਬ ਵਿੱਚ ਪਨਬੱਸ ਅਤੇ PRTC ਦੀਆਂ ਬੱਸਾਂ ਰਾਹੀਂ ਸਫਰ ਕਰਨ ਵਾਲੇ ਯਾਤਰੀਆਂ ਲਈ ਵੱਡੀ ਖ਼ਬਰ ਹੈ। ਪੰਜਾਬ ਰੋਡਵੇਜ਼, ਪਨਬੱਸ/PRTC ਕਾਂਟਰੈਕਟ ਵਰਕਰਜ਼ ਯੂਨੀਅਨ ਨੇ 22 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਪੱਕਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੰਗਰੂਰ ਡਿਪੋ ਦੇ ਪ੍ਰਧਾਨ ਹਰਪ੍ਰੀਤ ਸਿੰਘ ਗਰੇਵਾਲ ਨੇ ਕਿਹਾ ਕਿ ਪਿਛਲੇ ਕਰੀਬ 4 ਸਾਲਾਂ ਦੌਰਾਨ ਸਰਕਾਰ ਨਾਲ 59 ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਇਨ੍ਹਾਂ ਮੀਟਿੰਗਾਂ ਦੇ ਬਾਵਜੂਦ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਨਿਕਲਿਆ। ਲਗਭਗ 6,500 ਅਸਥਾਈ ਪੀਆਰਟੀਸੀ ਕਰਮਚਾਰੀ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਜਾਣ ਦੀ ਤਿਆਰੀ ਕਰ ਰਹੇ ਹਨ। ਯੂਨੀਅਨ ਦਾ ਦਾਅਵਾ ਹੈ ਕਿ ਸੂਬੇ…
