28
Sep
ਪਟਿਆਲਾ, 28 ਸਤੰਬਰ (ਗੁਰਪ੍ਰੀਤ ਸਿੰਘ) : ਬਿਜਲੀ ਬਿਲਿੰਗ ਨਾਲ ਸੰਬੰਧਿਤ ਸਮੱਸਿਆਵਾਂ ਕਾਰਨ ਗਲਤ ਜਾਂ ਵੱਧ ਕੇ ਆਏ ਬਿਲਾਂ ਦਾ ਸਾਹਮਣਾ ਕਰ ਰਹੇ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੇ ਆਪਣੇ ਫੀਲਡ ਦਫ਼ਤਰਾਂ ਨੂੰ ਘਰੇਲੂ ਸਪਲਾਈ (ਡੀਐਸ) ਖਪਤਕਾਰਾਂ ਦੇ ਬਕਾਏ ਕਾਰਨ ਕੁਨੈਕਸ਼ਨ ਕੱਟਣ 'ਤੇ ਤੁਰੰਤ ਪ੍ਰਭਾਵ ਨਾਲ ਰੋਕ ਲਗਾਉਣ ਦੇ ਨਿਰਦੇਸ਼ ਦਿੱਤੇ ਹਨ। ਇਹ ਫੈਸਲਾ ਉਨ੍ਹਾਂ ਖਪਤਕਾਰਾਂ ਦੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਲਿਆ ਗਿਆ ਹੈ, ਜਿਨ੍ਹਾਂ ਨੂੰ ਗਲਤ ਜਾਂ ਵੱਧ ਕੇ ਬਿਜਲੀ ਦੇ ਬਿਲ ਮਿਲੇ ਹਨ ਅਤੇ ਇਹ ਰਕਮਾਂ ਬਿਲਿੰਗ ਪ੍ਰਣਾਲੀ ਵਿੱਚ ਬਕਾਇਆ ਵਜੋਂ ਦਰਜ ਹੋ ਗਈਆਂ ਹਨ। ਪੀਐਸਪੀਸੀਐਲ. ਨੇ ਹਦਾਇਤ ਕੀਤੀ ਹੈ ਕਿ ਜਦੋਂ ਤੱਕ ਬਿਲਿੰਗ…
