26
May
ਗੁਰਪ੍ਰੀਤ ਸਿੰਘ :- ਪੰਜਾਬ 'ਚ 8 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਾਂ ਪੈਣ ਦਾ ਕੰਮ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਿਆ ਹੈ। ਪੋਲਿੰਗ ਬੂਥਾਂ 'ਤੇ ਵੋਟਰ ਆਪਣੀ ਵੋਟ ਦਾ ਭੁਗਤਾਨ ਕਰਨ ਲਈ ਪਹੁੰਚ ਰਹੇ ਹਨ। ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਦਿੱਤੇ ਗਏ ਚੋਣ ਪ੍ਰੋਗਰਾਮ ਅਨੁਸਾਰ ਨਗਰ ਕੌਂਸਲ ਟਾਂਡਾ ਦੇ 15 ਵਾਰਡਾਂ ਲਈ ਵੀ ਅੱਜ ਹੋ ਰਹੀ ਚੋਣ ਦੌਰਾਨ ਨਿਰਧਾਰਿਤ ਕੀਤੇ ਗਏ ਸਮੇਂ ਅਨੁਸਾਰ ਵੋਟਾਂ ਪਾਉਣ ਦਾ ਸਿਲਸਿਲਾ ਆਰੰਭ ਹੋ ਗਿਆ। ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕਮ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਐੱਸ. ਡੀ. ਐੱਮ. ਕਮ ਚੋਣ ਅਫ਼ਸਰ ਟਾਂਡਾ ਲਵਪ੍ਰੀਤ ਸਿੰਘ…
