05
Jul
ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅੱਜ ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ ਦਿੱਤਾ ਗਿਆ ਤੇ ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਉਨ੍ਹਾਂ ਨੂੰ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਕਈ ਵਾਰ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਪਰ ਉਨ੍ਹਾਂ ਨੇ ਇੱਕ ਵਾਰ ਵੀ ਉੱਥੇ ਜਾ ਕੇ ਆਪਣਾ ਪੱਖ ਨਹੀਂ ਰੱਖਿਆ। ਤਖ਼ਤਾਂ ਦੀ ਆਪਸੀ ਖਿਚਾਤਾਨ ਕਾਰਨ ਸਿੱਖ ਪੰਥ ਨੂੰ ਗੰਭੀਰ ਨੁਕਸਾਨ ਹੋ ਰਿਹਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰਾਂ ਵਿਚਕਾਰ ਤਾਲਮੇਲ ਦੀ ਘਾਟ ਅਤੇ ਵਿਵਾਦਾਂ ਨੇ ਪੰਥਕ ਏਕਤਾ ਨੂੰ ਕਮਜ਼ੋਰ ਕੀਤਾ ਹੈ। ਇਹ ਖਿਚਾਤਾਨ ਨਾ…
