23
Apr
ਨੈਸ਼ਨਲ ਟਾਈਮਜ਼ ਬਿਊਰੋ :- ਅਮਰਨਾਥ ਯਾਤਰਾ ਤੋਂ ਪਹਿਲਾਂ ਕਸ਼ਮੀਰ ਦੇ ਪਹਿਲਗਾਮ ਵਿਚ ਪਾਕਿਸਤਾਨ-ਪ੍ਰੋਤਸਾਹਤ ਆਤੰਕੀ ਧਿਰਾਂ ਵੱਲੋਂ ਕੀਤੇ ਗਏ ਹਮਲੇ ਵਿਚ ਸੈਲਾਨੀਆਂ ਦੀ ਨਿਰਮਮ ਹੱਤਿਆ ਨੇ ਸਾਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਦੇਸ਼ ਭਰ ਵਿਚ ਲੋਕਾਂ ਵਿਚ ਗੁੱਸਾ ਹੈ ਤੇ ਰੋਸ ਪ੍ਰਦਰਸ਼ਨ ਹੋ ਰਹੇ ਹਨ। ਇਸੇ ਕੜੀ ਤਹਿਤ ਅੰਮ੍ਰਿਤਸਰ ਵਿਖੇ ਭਾਜਪਾ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਹਾਥੀ ਗੇਟ ਚੌਕ 'ਤੇ ਪਾਕਿਸਤਾਨ ਵਿਰੁੱਧ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ। ਭਾਜਪਾ ਵਰਕਰਾਂ ਨੇ ਪਾਕਿਸਤਾਨ ਦੇ ਝੰਡੇ ਨੂੰ ਸਾੜ ਕੇ ਆਪਣਾ ਰੋਸ ਵਿਖਾਇਆ। ਜਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਭਾਜਪਾ ਸ਼ਹੀਦਾਂ ਦੇ ਪਰਿਵਾਰਾਂ ਦੇ ਦੁੱਖ 'ਚ ਪੂਰੀ ਤਰ੍ਹਾਂ ਸ਼ਾਮਲ…