09
Feb
ਜਲੰਧਰ - ਪੰਜਾਬ ਦੇ ਮੌਸਮ 'ਚ ਹਲਕਾ ਜਿਹਾ ਬਦਲਾਅ ਵੇਖਣ ਨੂੰ ਮਿਲਿਆ ਹੈ। ਪੰਜਾਬ ਅਤੇ ਚੰਡੀਗੜ੍ਹ 'ਚ ਸ਼ਾਮ ਸਮੇਂ ਠੰਡੀਆਂ ਹਵਾਵਾਂ ਚੱਲਣ ਨਾਲ ਲੋਕਾਂ ਨੂੰ ਹਲਕੀ ਠੰਡ ਦਾ ਅਹਿਸਾਸ ਹੋਇਆ। ਉਥੇ ਹੀ ਆਉਣ ਵਾਲੇ ਦਿਨਾਂ ਨੂੰ ਲੈ ਕੇ ਪੰਜਾਬ ਦੇ ਮੌਸਮ ਸਬੰਧੀ ਆਈ. ਐੱਮ.ਡੀ. ਚੰਡੀਗੜ੍ਹ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 13 ਫਰਵਰੀ ਤੱਕ ਤਾਜ਼ਾ ਅਪਡੇਟ ਜਾਰੀ ਕੀਤੀ ਗਈ ਹੈ। ਉਥੇ ਹੀ ਬਾਰਿਸ਼ ਸਬੰਧੀ ਜਾਂ ਧੁੰਦ ਦਾ ਮੌਸਮ ਵਿਭਾਗ ਨੇ ਹੁਣ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਹਾਲਾਂਕਿ ਦਿਨ ਦੌਰਾਨ ਤੇਜ਼ ਹਵਾਵਾਂ ਚੱਲਦੀਆਂ ਰਹਿਣਗੀਆਂ। ਧੁੱਪ ਹੋਣ ਦੇ ਬਾਵਜੂਦ ਠੰਡੀ ਦਾ ਅਹਿਸਾਸ ਬਣਿਆ ਰਹੇਗਾ। …
