30
Oct
ਚੰਡੀਗੜ੍ਹ (ਗੁਰਪ੍ਰੀਤ ਸਿੰਘ) : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀ ਰਣਨੀਤੀ ਤਿਆਰ ਕਰਨ ਦੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਸਬੰਧੀ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਵਿਖੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਪਾਰਟੀ ਦੀ ਪੋਲੀਟੀਕਲ ਅਫੇਅਰਜ਼ ਕਮੇਟੀ (ਪੀਏਸੀ) ਦੀ ਉੱਚ ਪੱਧਰੀ ਮੀਟਿੰਗ ਹੋਈ। ਮੀਟਿੰਗ ਦੌਰਾਨ ਸੰਭਾਵੀ ਉਮੀਦਵਾਰਾਂ ਦੇ ਨਾਵਾਂ ਅਤੇ ਚੋਣ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਅਰਵਿੰਦ ਕੇਜਰੀਵਾਲ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸੂਬੇ ਦੇ ਚੋਣ ਇੰਚਾਰਜ ਮਨੀਸ਼ ਸਿਸੋਦੀਆ, ਸਤਿੰਦਰ ਜੈਨ ਅਤੇ ਜੈਸਮੀਨ ਸ਼ਾਹ ਵਿਅਕਤੀਗਤ ਤੌਰ ’ਤੇ ਮੌਜੂਦ ਰਹੇ। ਉੱਥੇ ਹੀ ਪੰਜਾਬ ਤੋਂ ਪਾਰਟੀ ਪ੍ਰਧਾਨ ਅਮਨ ਅਰੋੜਾ…
