07
Apr
ਜਲੰਧਰ - ਸੂਬੇ ਵਿੱਚ ਸਿੱਖਿਆ ਦੇ ਖੇਤਰ 'ਚ ਇਕ ਨਵਾਂ ਇਤਿਹਾਸ ਸਿਰਜਣ ਲਈ ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ, ਮੰਤਰੀਆਂ ਅਤੇ ਵਿਧਾਇਕਾਂ ਨੇ ਅੱਜ ਜਲੰਧਰ ਜ਼ਿਲ੍ਹੇ ਦੇ ਕਈ ਸਰਕਾਰੀ ਸਕੂਲਾਂ ਦਾ ਉਦਘਾਟਨ ਕੀਤਾ। ਇਸ ਮੁਹਿੰਮ ਦੇ ਪਹਿਲੇ ਦਿਨ ਲਗਭਗ 35 ਸਕੂਲਾਂ ਵਿਚ 2.35 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਆਧੁਨਿਕ ਸਹੂਲਤਾਂ ਦਾ ਉਦਘਾਟਨ ਕੀਤਾ। ਕੈਬਨਿਟ ਮੰਤਰੀ ਮੋਹਿੰਦਰ ਭਗਤ, ਵਿਧਾਇਕ ਬਲਕਾਰ ਸਿੰਘ, ਵਿਧਾਇਕ ਰਮਨ ਅਰੋੜਾ, ਵਿਧਾਇਕ ਇੰਦਰਜੀਤ ਕੌਰ ਮਾਨ ਨੇ ਆਪਣੇ-ਆਪਣੇ ਵਿਧਾਨ ਸਭਾ ਹਲਕਿਆਂ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵੱਖ-ਵੱਖ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਨ੍ਹਾਂ ਵਿੱਚ ਨਵੇਂ ਕਲਾਸਰੂਮ, ਪਖਾਨੇ, ਚਾਰਦੀਵਾਰੀ, ਕਲੱਸਟਰ ਰੂਮ ਆਦਿ ਸਮੇਤ ਵੱਖ-ਵੱਖ ਕੰਮ ਸ਼ਾਮਲ ਹਨ। ਉਦਘਾਟਨ ਸਮਾਰੋਹ ਨੂੰ ਸੰਬੋਧਨ…
