09
Aug
ਚੰਡੀਗੜ੍ਹ 9 ਅਗਸਤ (ਗੁਰਪ੍ਰੀਤ ਸਿੰਘ) : ਆਮ ਆਦਮੀ ਪਾਰਟੀ (ਆਪ) ਨੇ ਸੂਬੇ ਭਰ ਵਿੱਚ ਆਪਣੀਆਂ ਜਥੇਬੰਦਕ ਸਰਗਰਮੀਆਂ ਨੂੰ ਤੇਜ਼ ਕਰਦਿਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ, ਜਿਸ ਵਿੱਚ ਪਾਰਟੀ ਦੇ ਬੂਥ ਪੱਧਰੀ ਨੈੱਟਵਰਕ ਨੂੰ ਮਜ਼ਬੂਤ ਕਰਨ ਅਤੇ ਚੋਣ ਮੈਦਾਨ ਲਈ ਕਾਰਜਕਰਤਾਵਾਂ ਤੇ ਵਲੰਟੀਅਰਾਂ ਨੂੰ ਤਿਆਰ ਕਰਨ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸੇ ਅਭਿਆਸ ਦੇ ਹਿੱਸੇ ਵਜੋਂ, 'ਆਪ' ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਪਾਰਟੀ ਕਾਰਜਕਰਤਾਵਾਂ ਅਤੇ ਵਲੰਟੀਅਰਾਂ ਨਾਲ ਜ਼ਿਲ੍ਹਾ ਵਾਰ ਬੈਠਕਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਇਹ ਬੈਠਕਾਂ ਹੇਠਲੇ ਪੱਧਰ 'ਤੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਸਰਕਾਰ ਦੇ ਕੰਮਾਂ ਨੂੰ…
