10
May
ਮੋਹਾਲੀ, 10 ਮਈ - ਸੂਬੇ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਸੂਬਾ ਸਰਕਾਰ ਨੇ ਅੱਜ ਵੱਖ-ਵੱਖ ਜ਼ਿਲ੍ਹਿਆਂ ਦੇ ਫਾਇਰ ਸਟੇਸ਼ਨਾਂ ਨੂੰ 1.50 ਕਰੋੜ ਰੁਪਏ ਦੀ ਲਾਗਤ ਨਾਲ 630 ਅਤਿ-ਆਧੁਨਿਕ ਅੱਗ ਬੁਝਾਊ ਯੰਤਰ ਅਤੇ ਵਾਹਨ ਭੇਜੇ। ਇਹ ਕਦਮ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਨੂੰ ਪਹਿਲ ਦਿੰਦੇ ਹੋਏ ਚੁੱਕਿਆ ਗਿਆ ਹੈ। ਇਸ ਮੌਕੇ ਮੋਹਾਲੀ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਇਹ ਵੀ ਦੱਸਿਆ ਗਿਆ ਕਿ ਮੋਹਾਲੀ ਵਿੱਚ ਕੁੱਲ 47 ਕਰੋੜ ਰੁਪਏ ਦੀ ਰਾਸ਼ੀ ਨਾਲ ਫਾਇਰ ਸੇਵਾਵਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਨੇ ਕੁੱਲ 69 ਫਾਇਰ ਸਟੇਸ਼ਨਾਂ ਨੂੰ ਆਧੁਨਿਕ ਉਪਕਰਣਾਂ ਨਾਲ ਲੈਸ ਕਰਨ ਲਈ 130 ਕਰੋੜ…
