04
Mar
ਨੈਸ਼ਨਲ ਟਾਈਮਜ਼ ਬਿਊਰੋ :- ਸੰਯੁਕਤ ਕਿਸਾਨ ਮੋਰਚੇ ਦੇ ਧਰਨੇ ਤੋਂ ਪਹਿਲਾਂ ਕਿਸਾਨਾਂ ਦੇ ਉੱਪਰ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਦੇਰ ਰਾਤ ਪੁਲਿਸ ਵੱਲੋਂ ਸੰਯੁਕਤ ਕਿਸਾਨ ਮੋਰਚਾ ਦੇ ਕਾਫੀ ਕਿਸਾਨ ਆਗੂਆਂ ਦੇ ਘਰ ਛਾਪੇਮਾਰੀ ਕੀਤੀ ਅਤੇ ਕਿਸਾਨਾਂ ਨੂ ਹਿਰਾਸਤ ਵਿੱਚ ਲਿਆ।ਕਿਸਾਨਾਂ ਨੇ ਆਪਣੀਆਂ ਮੰਗਾਂ ਲੈ ਕੇ 5 ਮਾਰਚ ਨੂੰ ਚੰਡੀਗੜ੍ਹ ਦੇ ਪੱਕੇ ਮੋਰਚੇ ਦਾ ਐਲਾਨ ਕੀਤਾ ਹੈ। ਬੀਤੇ ਦਿਨੀਂ ਪੰਜਾਬ ਸਰਕਾਰ ਅਤੇ ਕਿਸਾਨਾਂ ਵਿਚਕਾਰ ਮੀਟਿੰਗ ਬੇਸਿੱਟਾ ਰਹੀ। ਕਿਸਾਨ ਆਗੂ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਨੂੰ ਸਵੇਰੇ 4 ਵਜੇ ਟਾਂਡਾ ਪੁਲਿਸ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਹੈ। ਕਿਰਤੀ ਕਿਸਾਨ ਯੂਨੀਅਨ ਨੇ ਫੇਸਬੁੱਕ ਉਤੇ ਪੋਸਟ ਸਾਂਝੀ ਕਰਕੇ ਇਹ ਜਾਣਕਾਰੀ…
