21
Jul
ਅੰਮ੍ਰਿਤਸਰ, 21 ਜੁਲਾਈ –ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਵੱਖਰੇ ਤੌਰ ’ਤੇ ਸਰਕਾਰੀ ਪੱਧਰ ’ਤੇ ਸਮਾਗਮ ਕਰਵਾਏ ਜਾਣ ਦੇ ਐਲਾਨ ’ਤੇ ਸਖਤ ਇਤਰਾਜ਼ ਪ੍ਰਗਟ ਕੀਤਾ ਹੈ।ਪੰਜਾਬ ਸਰਕਾਰ ਦੇ ਮੰਤਰੀਆਂ ਵਲੋਂ ਸ਼ਤਾਬਦੀ ਸਮਾਗਮ ਕੌਮੀ ਸੰਸਥਾ ਤੋਂ ਵੱਖਰੇ ਮਨਾਉਣ ਦੇ ਬਿਆਨ ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਦੀ ਸਿਰਮੌਰ ਧਾਰਮਿਕ ਸੰਸਥਾ ਹੁੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੀ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਇਤਿਹਾਸਕ ਸ਼ਤਾਬਦੀਆਂ ਦੇ ਸਮਾਗਮ ਆਯੋਜਤ ਕਰਨ ਦੀ ਹੱਕਦਾਰ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ…
