17
Oct
ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਗ੍ਰੀਨ ਪਟਾਕਿਆਂ ਦੀ ਵਿਕਰੀ ਤੇ ਖਰੀਦ ’ਤੇ ਪਾਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਕਿਸੇ ਵੀ ਤਰ੍ਹਾਂ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਗ੍ਰੀਨ ਪਟਾਕਿਆਂ ਲਈ ਲਾਇਸੈਂਸ ਪ੍ਰਕਿਰਿਆ ਮੁਕੰਮਲ ਹੋ ਗਈ ਹੈ। ਸੁਣਵਾਈ ਦੌਰਾਨ ਅਦਾਲਤ ਨੇ ਸਪੱਸ਼ਟ ਤੌਰ ’ਤੇ ਟਿੱਪਣੀ ਕੀਤੀ, ‘ਕਾਰੋਬਾਰ ਸੀਮਤ ਕੀਤਾ ਜਾ ਸਕਦਾ ਹੈ, ਪਰ ਵਾਤਾਵਰਣ ਨੂੰ ਨੁਕਸਾਨ ਨਹੀਂ ਪਹੁੰਚਣਾ ਚਾਹੀਦਾ।’ ਹਾਈ ਕੋਰਟ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਨੀਤੀਗਤ ਮਾਮਲਿਆਂ ਵਿੱਚ ਅਦਾਲਤ ਦਾ ਦਖ਼ਲ ਸੀਮਤ ਹੈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਅਸਥਾਈ ਲਾਇਸੈਂਸਾਂ ਦੀ ਗਿਣਤੀ ਨਿਰਧਾਰਤ ਸੀਮਾ ਦੇ ਸਿਰਫ਼ 20% ਤੱਕ…
