25
May
ਜਲੰਧਰ- ਪੰਜਾਬ ਵਿਚ ਬੀਤੇ ਦਿਨ ਜਿੱਥੇ ਮੌਸਮ ਵਿਚ ਅਚਾਨਕ ਤਬਦੀਲੀ ਆਉਣ ਕਰਕੇ ਜਿੱਥੇ ਲੋਕਾਂ ਨੂੰ ਥੋੜ੍ਹੀ ਗਰਮੀ ਤੋਂ ਰਾਹਤ ਮਿਲੀ, ਉਥੇ ਹੀ ਤੇਜ਼ ਹਨ੍ਹੇਰੀ ਅਤੇ ਭਾਰੀ ਮੀਂਹ ਕਾਰਨ ਕਈ ਥਾਵਾਂ 'ਤੇ ਭਾਰੀ ਤਬਾਹੀ ਵੀ ਹੋਈ। ਅਗਲੇ ਦਿਨਾਂ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਪੰਜਾਬ ਦੇ ਮੌਸਮ ਸਬੰਧੀ ਵੱਡੀ ਅਪਡੇਟ ਸਾਹਮਣੇ ਆਈ ਹੈ। ਦਰਅਸਲ ਹਿਮਾਚਲ ਨਾਲ ਲੱਗਦੇ ਪੰਜਾਬ ਦੇ 8 ਜ਼ਿਲ੍ਹਿਆਂ ਨੂੰ ਛੱਡ ਕੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਭਾਰੀ ਗਰਮੀ ਪੈਣ ਵਾਲੀ ਹੈ। ਇਥੇ ਗਰਮੀ ਦੀ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਮਿਲੀ ਤਾਜ਼ਾ ਜਾਣਕਾਰੀ ਮੁਤਾਬਕ ਨੌਤਪਾ ਸ਼ੁਰੂ ਹੋ ਰਿਹਾ ਹੈ ਪਰ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ…