12
Aug
ਚੰਡੀਗੜ੍ਹ (ਗੁਰਪ੍ਰੀਤ ਸਿੰਘ) : ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੰਦੇ ਹੋਏ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵੱਲੋਂ 454 ਫਾਰਮੇਸੀ ਅਫ਼ਸਰ (ਫਾਰਮਾਸਿਸਟ) ਅਸਾਮੀਆਂ ਲਈ ਚੱਲ ਰਹੀ ਭਰਤੀ ਪ੍ਰਕਿਰਿਆ 'ਤੇ ਅਗਲੀ ਸੁਣਵਾਈ ਤੱਕ ਰੋਕ ਲਗਾ ਦਿੱਤੀ ਹੈ। ਇਹ ਹੁਕਮ ਕੇਸ਼ਵ ਕੰਬੋਜ ਅਤੇ ਹੋਰ ਪਟੀਸ਼ਨਰਾਂ ਵੱਲੋਂ ਦਾਇਰ ਪਟੀਸ਼ਨ ਦੀ ਸੁਣਵਾਈ ਦੌਰਾਨ ਜਾਰੀ ਕੀਤਾ ਗਿਆ। ਜਸਟਿਸ ਸੰਦੀਪ ਮੌਦਗਿਲ ਦੀ ਅਗਵਾਈ ਵਾਲੇ ਬੈਂਚ ਨੇ 11 ਜੂਨ, 2026 ਨੂੰ ਜਾਰੀ ਭਰਤੀ ਇਸ਼ਤਿਹਾਰ ਤਹਿਤ ਸ਼ੁਰੂ ਕੀਤੀ ਗਈ ਚੋਣ ਪ੍ਰਕਿਰਿਆ ਨੂੰ ਅਸਥਾਈ ਤੌਰ 'ਤੇ ਰੋਕ ਦਿੱਤਾ ਹੈ। ਪਟੀਸ਼ਨਰਾਂ ਨੇ 19 ਜੁਲਾਈ, 2026 ਨੂੰ ਹੋਈ ਲਿਖਤੀ ਪ੍ਰੀਖਿਆ ਨੂੰ ਰੱਦ ਕਰਨ ਦੀ ਮੰਗ…
