01
Mar
ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਕੁੜੀਆਂ ਦੇ ਹੋਸਟਲ ਵਿਚ ਟੂਣੇ-ਟੋਟਕੇ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਤੋਂ ਬਾਅਦ ਵਾਰਡਨ ਨੇ ਸਖ਼ਤ ਕਾਰਵਾਈ ਦੀ ਚੇਤਾਵਨੀ ਜਾਰੀ ਕੀਤੀ ਹੈ। ਇਹ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਦੋ ਦਿਨ ਪਹਿਲਾਂ ਸਵੇਰ ਸਮੇਂ ਹੋਸਟਲ ਦੀਆਂ ਕੁੜੀਆਂ ਨੇ ਉਥੇ ਇਕ ਸਫੈਦ ਚੱਕਰ ਇਕ ਨਿੰਬੂ ਅਤੇ ਉਸ ’ਤੇ ਕੁਝ ਲਿਖਿਆ ਹੋਇਆ ਵੇਖਿਆ। ਇਸ ਤੋਂ ਬਾਅਦ ਵਿਦਿਆਰਥਣਾਂ ਵਿਚ ਦਹਿਸ਼ਤ ਫੈਲ ਗਈ ਅਤੇ ਉਨ੍ਹਾਂ ਨੇ ਤੁਰੰਤ ਇਸ ਦੀ ਸੂਚਨਾ ਵਾਰਡਨ ਨੂੰ ਦਿੱਤੀ। ਵਿਦਿਆਰਥਣਾਂ ਨੇ ਵਾਰਡਨ ਨੂੰ ਦੱਸਿਆ ਕਿ ਪਹਿਲਾਂ ਵੀ ਅਜਿਹੀਆਂ ਗਤੀਵਿਧੀਆਂ ਸਾਹਮਣੇ ਆਈਆਂ ਹਨ। ਯੂਨੀਵਰਸਿਟੀ ਦੇ ਅਧਿਕਾਰੀਆਂ ਅਨੁਸਾਰ ਇਹ ਸ਼ਾਇਦ ਵਿਦਿਅਰਥਣਾਂ ਵੱਲੋਂ ਕੀਤਾ ਕੋਈ ਮਜ਼ਾਕ…
