23
Mar
ਲੁਧਿਆਣਾ - ਲੁਧਿਆਣਾ ਵਿਖੇ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇਥੋਂ ਦੇ ਮਾਨਕਵਾਲ ਵਿਚ ਗਿੱਲ ਫਾਟਕ ਨੇੜੇ ਆਦਰਸ਼ ਕਾਲੋਨੀ ਵਿਚ ਦੋਸਤ ਨਾਲ ਖੜ੍ਹੇ ਨੌਜਵਾਨ ਨੂੰ ਮੋਟਰਸਾਈਕਲ ਸਵਾਰ ਨੇ ਗੋਲ਼ੀਆਂ ਮਾਰ ਦਿੱਤੀਆਂ। ਜਿਸ ਕਾਰਨ ਨੌਜਵਾਨ ਜ਼ਖ਼ਮੀ ਹੋ ਗਿਆ ਅਤੇ ਹਸਪਤਾਲ ਪਹੁੰਚਾਇਆ ਗਿਆ। ਜ਼ਖ਼ਮੀ ਦੀ ਪਛਾਣ ਗਗਨਦੀਪ ਸਿੰਘ ਦੇ ਰੂਪ ਵਿਚ ਕੀਤੀ ਗਈ ਹੈ। ਪਤਾ ਲਗਦੇ ਹੀ ਥਾਣਾ ਸਦਰ ਦੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਮਾਨਕਵਾਲ ਦੇ ਰਹਿਣ ਵਾਲੇ ਸਤਨਾਮ ਸਿੰਘ ਦੇ ਬਿਆਨ 'ਤੇ ਅਣਪਛਾਣੇ ਮੋਟਰਸਾਈਕਲ ਸਵਾਰਾਂ ਖ਼ਿਲਾਫ਼ ਆਰਮ ਐਕਟ ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਸਤਨਾਮ ਸਿੰਘ…