02
Aug
ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਇਕ ਮਾਮਲੇ ਵਿਚ ਕਮਿਸ਼ਨਰ ਆਫ਼ ਪੁਲਸ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਕੇਸ ਦੀ ਸੁਣਵਾਈ ਮੌਕੇ ਨਿੱਜੀ ਤੌਰ 'ਤੇ ਪੇਸ਼ ਹੋ ਕੇ ਰਿਪੋਰਟ ਕਰਨ ਦਾ ਹੁਕਮ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪਰਮਿੰਦਰ ਕੌਰ, ਪਤਨੀ ਭੂਸ਼ਨ ਕੁਮਾਰ, ਵਾਸੀ ਮਕਾਨ ਨੰ. 610 ਗਲੀ ਨੰ. ਚਾਰ ਸ਼ਹੀਦ ਊਧਮ ਸਿੰਘ ਕਲੋਨੀ ਸ਼ਾਹਰਵਾਰ ਗੇਟ, ਜ਼ਿਲਾ ਅੰਮ੍ਰਿਤਸਰ ਨੇ ਕਮਿਸ਼ਨ ਨੂੰ 17-03-2025 ਨੂੰ ਲਿਖਤੀ ਸ਼ਿਕਾਇਤ ਕੀਤੀ ਸੀ ਕਿ ਇਕ ਵਿਅਕਤੀ ਵਲੋਂ ਉਨ੍ਹਾਂ ਨੂੰ ਜਾਤੀ ਸੂਚਕ ਗਾਲ੍ਹਾਂ ਕੱਢਣ, ਘਰ ਦੇ ਬਾਹਰ ਕੰਮ ਜਾਣ…