05
Nov
ਚੰਡੀਗੜ੍ਹ 5 ਨਵੰਬਰ (ਗੁਰਪ੍ਰੀਤ ਸਿੰਘ) : ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ ਡਾ. ਅਮਨਦੀਪ ਕੌਰ ਅਰੋੜਾ ਨੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਕੇਂਦਰੀ ਏਜੰਸੀ ਈਡੀ 'ਤੇ ਤਿੱਖਾ ਸਿਆਸੀ ਹਮਲਾ ਬੋਲਦਿਆਂ 42 ਘੰਟੇ ਚੱਲੀ ਛਾਪੇਮਾਰੀ ਨੂੰ ਭਾਜਪਾ ਦੀ ਗੰਦੀ ਰਾਜਨੀਤੀ ਅਤੇ ਚੋਣਾਂ ਤੋਂ ਪਹਿਲਾਂ ਦੀ ਬੌਖਲਾਹਟ ਦਾ ਸਬੂਤ ਕਰਾਰ ਦਿੱਤਾ ਹੈ। ਡਾ. ਅਰੋੜਾ ਨੇ ਆਖਿਆ ਕਿ ਜਿਵੇਂ ਹਰ ਸੂਬੇ ਦੀਆਂ ਚੋਣਾਂ ਸਮੇਂ ਭਾਜਪਾ ਈਡੀ ਅਤੇ ਸੀਬੀਆਈ ਵਰਗੀਆਂ ਏਜੰਸੀਆਂ ਦੀ ਦੁਰਵਰਤੋਂ ਕਰਕੇ ਵਿਰੋਧੀਆਂ ਨੂੰ ਡਰਾਉਣ ਦੀ ਕੋਸ਼ਿਸ਼ ਕਰਦੀ ਹੈ, ਉਹੀ ਕੋਝਾ ਹਥਕੰਡਾ ਹੁਣ ਪੰਜਾਬ ਵਿੱਚ ਅਪਣਾਇਆ ਜਾ ਰਿਹਾ ਹੈ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਡਾ. ਅਮਨਦੀਪ ਕੌਰ…
