11
Oct
ਚੰਡੀਗੜ੍ਹ, 11 ਅਕਤੂਬਰ (ਗੁਰਪ੍ਰੀਤ ਸਿੰਘ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਐਤਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਪ੍ਰਦਰਸ਼ਨਕਾਰੀਆਂ ਵਿਰੁੱਧ ਦਿੱਲੀ ਪੁਲਿਸ ਦੀ ਕਾਰਵਾਈ, ਖਾਸ ਕਰਕੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੀ ਮਰਿਆਦਾ ਦੀ ਉਲੰਘਣਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਆਪ ਵਿਧਾਇਕਾਂ ਕੁਲਦੀਪ ਸਿੰਘ ਧਾਲੀਵਾਲ, ਪ੍ਰੋ. ਬਲਜਿੰਦਰ ਕੌਰ ਅਤੇ ਮਨਵਿੰਦਰ ਸਿੰਘ ਗਿਆਸਪੁਰਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫੇ, ਸ਼ਨੀਵਾਰ ਦੇ ਪ੍ਰਦਰਸ਼ਨ ਦੌਰਾਨ ਹਿਰਾਸਤ 'ਚ ਲਏ ਗਏ ਸਾਰੇ ਪ੍ਰਦਰਸ਼ਨਕਾਰੀਆਂ ਦੀ ਤੁਰੰਤ ਰਿਹਾਈ ਅਤੇ ਗੁਰਦੁਆਰਾ ਮਰਿਆਦਾ ਦੀ ਉਲੰਘਣਾ 'ਚ ਸ਼ਾਮਲ ਪੁਲਿਸ ਕਰਮਚਾਰੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ। ਆਪ ਵਿਧਾਇਕਾਂ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪ੍ਰਦਰਸ਼ਨਕਾਰੀਆਂ 'ਤੇ…
