12
Sep
ਨੈਸ਼ਨਲ ਟਾਈਮਜ਼ ਬਿਊਰੋ :- ਸ਼ਹਿਰ ਦੇ ਇੱਕ ਨਾਮੀ ਨਿਜੀ ਹਸਪਤਾਲ ਵਿੱਚ ਉਸ ਵੇਲੇ ਮਾਹੌਲ ਤਨਾਅਪੂਰਨ ਹੋ ਗਿਆ, ਜਦੋਂ ਇੱਕ ਪਰਿਵਾਰ ਦੇ 27 ਸਾਲਾ ਨੌਜਵਾਨ ਦੀ ਮੌਤ ਹੋ ਗਈ। ਪਰਿਵਾਰ ਨੇ ਡਾਕਟਰ ਤੇ ਅਣਗਹਿਲੀ ਵਰਤਣ ਦਾ ਇਲਜ਼ਾਮ ਲਗਾਉਂਦੇ ਹੋਏ ਹਸਪਤਾਲ ਵਿੱਚ ਹੰਗਾਮਾ ਸ਼ੁਰੂ ਕਰ ਦਿੱਤਾ ਤਾਂ ਹਸਪਤਾਲ ਦੇ ਪ੍ਰਬੰਧਕਾਂ ਵੱਲੋਂ ਤੁਰੰਤ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਤੇ ਭਾਰੀ ਪੁਲਿਸ ਫੋਰਸ ਦੇ ਨਾਲ ਥਾਣਾ ਸਿਟੀ ਦੇ ਐਸ ਐਚ ਓ ਦਵਿੰਦਰ ਬਰਕਾਸ਼ ਮੌਕੇ ਤੇ ਪਹੁੰਚ ਗਏ। ਉਹਨਾਂ ਵੱਲੋਂ ਪਰਿਵਾਰ ਨੂੰ ਸਮਝਾ ਬੁਝਾ ਕੇ ਸ਼ਾਂਤ ਕੀਤਾ ਗਿਆ। ਪਿੰਡ ਬੇਰੀ ਦੇ ਰਹਿਣ ਵਾਲੇ ਪਰਿਵਾਰ ਨੇ ਇਲਜ਼ਾਮ ਲਗਾਇਆ ਹੈ ਕਿ ਨੌਜਵਾਨ ਅਮਰਜੀਤ ਸਿੰਘ ਉਮਰ 27…
