16
Aug
ਨੈਸ਼ਨਲ ਟਾਈਮਜ਼ ਬਿਊਰੋ :- ਜ਼ੀਰਾ ਵਿਖੇ ਸੁਨਿਆਰੇ ਦੀ ਦੁਕਾਨ ‘ਤੇ ਹੋਈ ਫਾਇਰਿੰਗ ਦੇ ਮਾਮਲੇ ਵਿਚ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ 24 ਘੰਟਿਆਂ ‘ਚ ਲੁਟੇਰਿਆਂ ਦਾ ਐਨਕਾਊਂਟਰ ਕੀਤਾ। ਮੁਠਭੇੜ ਦੌਰਾਨ ਗੋਲੀ ਲੱਗਣ ਕਾਰਨ ਇੱਕ ਲੁਟੇਰਾ ਜ਼ਖਮੀ ਹੋ ਗਿਆ। ਪੁਲਿਸ ਨੇ 2 ਲੁਟੇਰਿਆਂ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਰੋਜ਼ਪੁਰ ਦੇ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਭੂਪੇਂਦਰ ਸਿੰਘ ਸਿੱਧੂ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਤਿੰਨ ਬਦਮਾਸ਼ਾਂ ਨੇ ਜ਼ੀਰਾ ਵਿੱਚ ਮੰਜੂ ਜਵੈਲਰਜ਼ ਦੀ ਦੁਕਾਨ ਨੂੰ ਬੰਦੂਕ ਦੀ ਨੋਕ ‘ਤੇ ਲੁੱਟ ਲਿਆ ਸੀ। ਇਸ ਦੌਰਾਨ ਜਦੋਂ ਦੁਕਾਨ ਮਾਲਕ ਰਤਨ ਲਾਲ ਨੇ ਵਿਰੋਧ ਕੀਤਾ ਤਾਂ ਬਦਮਾਸ਼ਾਂ ਨੇ ਉਸ ‘ਤੇ ਗੋਲੀ ਚਲਾ ਦਿੱਤੀ,…
