28
Aug
ਬਾਬਾ ਬਕਾਲਾ, 28 ਅਗਸਤ (ਗੁਰਪ੍ਰੀਤ ਸਿੰਘ) : ਬਾਬਾ ਬਕਾਲਾ ਸਾਹਿਬ ਵਿਖੇ ਅੱਜ ਰੱਖੜ ਪੁੰਨਿਆ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ 5.30 ਲੱਖ ਹੋਰ ਔਰਤਾਂ ਦੇ ਖਾਤਿਆਂ ਵਿੱਚ ਤਿੰਨ ਮਹੀਨਿਆਂ ਦੀ 'ਸਨਮਾਨ ਰਾਸ਼ੀ' ਵਜੋਂ 181.50 ਕਰੋੜ ਰੁਪਏ ਤਬਦੀਲ ਕਰਕੇ ਔਰਤਾਂ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ। ਇਸ ਨਾਲ ਕੁੱਲ ਲਾਭਪਾਤਰੀਆਂ ਦੀ ਗਿਣਤੀ 70.92 ਲੱਖ ਹੋ ਗਈ ਹੈ। ਸਰਕਾਰ ਇਸ ਯੋਜਨਾ ਦੇ ਦਾਇਰੇ ਹੇਠ ਇਕ ਕਰੋੜ ਔਰਤਾਂ ਨੂੰ ਲਿਆਉਣ ਲਈ ਜੰਗੀ ਪੱਧਰ 'ਤੇ ਕੰਮ ਕਰ ਰਹੀ ਹੈ, ਜਿਸ ਵਿੱਚ ਰਜਿਸਟ੍ਰੇਸ਼ਨ ’ਚ ਮਦਦ ਕਰਨ ਵਾਲੀਆਂ 1.38 ਲੱਖ 'ਸਤਿਕਾਰ ਸਖੀਆਂ' ਨੂੰ ਮਾਣ-ਭੱਤੇ ਵਜੋਂ 51 ਕਰੋੜ ਰੁਪਏ…
