26
Jun
ਸਮਾਣਾ, 26 ਜੂਨ (ਗੁਰਪ੍ਰੀਤ ਸਿੰਘ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਕਰਨ ਲਈ ਸੂਬੇ ਭਰ ਵਿੱਚ 3,100 ਸਟੇਡੀਅਮਾਂ ਦਾ ਨਿਰਮਾਣ ਕਰ ਰਹੀ ਹੈ। ਸਮਾਣਾ ਵਿਖੇ ਸਟੇਡੀਅਮ ਦਾ ਨੀਂਹ ਪੱਥਰ ਰੱਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਖੇਡਾਂ ਵਿੱਚ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ, ਨਸ਼ਿਆਂ ਦੇ ਖ਼ਾਤਮੇ ਅਤੇ ਖਿਡਾਰੀਆਂ ਨੂੰ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਲਈ ਤਿਆਰ ਕਰਨ ਵਾਸਤੇ ਖੇਡ ਬੁਨਿਆਦੀ ਢਾਂਚੇ ਵਿੱਚ ਬੇਮਿਸਾਲ ਨਿਵੇਸ਼ ਕਰ ਰਹੀ ਹੈ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ,…
