27
May
ਗੁਰਪ੍ਰੀਤ ਸਿੰਘ :- ਜਲੰਧਰ ਦੇ ਸੁੱਚੀ ਪਿੰਡ ਦੇਰ ਰਾਤ ਹੋਈ ਗੋਲੀਬਾਰੀ ਦੀ ਘਟਨਾ ਨੇ ਇਲਾਕੇ ‘ਚ ਹੜਕੰਪ ਮਚਾ ਦਿੱਤਾ ਹੈ। ਜਾਣਕਾਰੀ ਮੁਤਾਬਕ, ਮੁਲਜ਼ਮਾਂ ਨੇ ਇਹ ਹਮਲਾ ਕਿਸੇ ਕਤਲ ਕੇਸ ਤੋਂ ਪੈਦਾ ਹੋਈ ਪੁਰਾਣੀ ਰੰਜਿਸ਼ ਕਾਰਨ ਕੀਤਾ ਹੈ। ਗੋਲੀਆਂ ਦੀ ਅਚਾਨਕ ਆਵਾਜ਼ ਨੇ ਇਲਾਕੇ ‘ਚ ਹਫੜਾ-ਦਫੜੀ ਮਚਾ ਦਿੱਤੀ, ਜਿਸ ਕਾਰਨ ਵਸਨੀਕ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਇੱਕ ਸੋਚੀ ਸਮਝੀ ਯੋਜਨਾ ਨਾਲ ਆਏ ਸਨ ਤੇ ਖਾਸ ਤੌਰ ‘ਤੇ ਆਪਣੀ ਵਿਰੋਧੀ ਧਿਰ ਨੂੰ ਨਿਸ਼ਾਨਾ ਬਣਾਇਆ। ਘਟਨਾ ਤੋਂ ਬਾਅਦ ਇਲਾਕੇ ‘ਚ ਡਰ ਤੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਜਾਣਕਾਰੀ ਮਿਲਣ ‘ਤੇ, ਪੁਲਿਸ ਤੁਰੰਤ ਘਟਨਾ ਸਥਾਨ ‘ਤੇ…
