05
May
ਫਰੀਦਕੋਟ : ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵੱਲੋਂ ਜ਼ਿਲ੍ਹਾ ਫਰੀਦਕੋਟ ’ਚ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਵੱਖ-ਵੱਖ ਵਿਭਾਗ ਜਿਵੇਂ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਐੱਸ. ਐੱਸ. ਪੀ. ਫਰੀਦਕੋਟ ਡਾ. ਪ੍ਰਗਿਆ ਜੈਨ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਉਨ੍ਹਾਂ ਮੀਟਿੰਗ ’ਚ ਹਾਜ਼ਰ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣੇ ਅਧੀਨ ਆਉਂਦੇ ਕਲੱਸਟਰ ਅਤੇ ਨੋਡਲ ਅਫਸਰਾਂ ਨਾਲ ਮੀਟਿੰਗਾਂ ਕਰ ਕੇ ਉਨ੍ਹਾਂ ਨੂੰ ਪਿੰਡਾਂ ’ਚ ਵਿਜ਼ਿਟ ਕਰਨ ਅਤੇ ਕਿਸਾਨਾਂ ਨੂੰ ਕਣਕ ਦੀ ਰਹਿੰਦ—ਖੂੰਹਦ ਨੂੰ ਅੱਗ ਨਾ ਲਾਉਣ ਬਾਰੇ ਜਾਗਰੂਕ ਕਰਨ ਲਈ ਪਾਬੰਦ ਕਰਨ।…
