08
Feb
ਜਲੰਧਰ/ਅੰਮ੍ਰਿਤਸਰ : ਲੱਕੀ ਓਬਰਾਏ ਕਤਲ ਕਾਂਡ ਦੇ ਮੁੱਖ ਮੁਲਜ਼ਮ ਨੂੰ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਖਾਸਾ ਖੇਤਰ ਵਿੱਚ ਇੱਕ ਮੁਕਾਬਲੇ ਦੌਰਾਨ ਗ੍ਰਿਫ਼ਤਾਰ ਕਰ ਲਿਆ। ਉਸ ਕੋਲੋਂ ਇੱਕ ਬੇਰੇਟਾ .30 ਬੋਰ ਪਿਸਤੌਲ ਵੀ ਬਰਾਮਦ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸ਼ਮਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਜਲੰਧਰ ਦੇ ਮਿੱਠਾਪੁਰ ਦਾ ਰਹਿਣ ਵਾਲਾ ਹੈ। ਮੁਲਜ਼ਮ ਐਕਟਿਵਾ ਸਕੂਟਰ ਚਲਾ ਰਿਹਾ ਸੀ ਅਤੇ ਉਸ ਦੀ ਪਹਿਲਾਂ ਵੀ ਅਪਰਾਧਿਕ ਸ਼ਮੂਲੀਅਤ ਹੈ। ਜ਼ਿਕਰਯੋਗ ਹੈ ਕਿ ਲੱਕੀ ਓਬਰਾਏ ਨੂੰ ਸ਼ੁੱਕਰਵਾਰ ਸਵੇਰੇ ਮਾਡਲ ਟਾਊਨ, ਜਲੰਧਰ ਵਿੱਚ ਗੁਰਦੁਆਰਾ ਸਿੰਘ ਸਭਾ ਦੀ ਪਾਰਕਿੰਗ ਵਿੱਚ ਗੋਲੀ ਮਾਰ ਕੇ ਮਾਰ ਦਿੱਤਾ ਗਿਆ, ਜਦੋਂ ਉਹ ਮੱਥਾ ਟੇਕਣ ਤੋਂ ਬਾਅਦ ਜਾ ਰਿਹਾ ਸੀ।…
