01
Aug
ਨੈਸ਼ਨਲ ਟਾਈਮਜ਼ ਬਿਊਰੋ :- ਕਰਨਲ ਬਾਠ ਮਾਮਲੇ 'ਚ ਕਾਰਵਾਈ ਕਰਦਿਆਂ ਪਟਿਆਲਾ ਪੁਲਿਸ ਨੇ ਚਾਰ ਇੰਸਪੈਕਟਰਾਂ ਅਤੇ ਹੋਰ ਦੋ ਅਧਿਕਾਰੀਆਂ ਖ਼ਿਲਾਫ਼ ਸਖ਼ਤ ਅਨੁਸ਼ਾਸਨਾਤਮਕ ਕਾਰਵਾਈ ਦੀ ਸਿਫ਼ਾਰਸ਼ ਕੀਤੀ ਹੈ। ਇਸ 'ਚ ਉਨ੍ਹਾਂ ਦੀ ਸੇਵਾ ਵਿੱਚ ਕਟੌਤੀ ਅਤੇ ਤਰੱਕੀ 'ਤੇ ਰੋਕ ਲਗਾਉਣ ਦੀ ਗੱਲ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ, ਇਨ੍ਹਾਂ ਅਧਿਕਾਰੀਆਂ ਲਈ 3 ਸਾਲ ਦੀ ਸੇਵਾ ਕਟੌਤੀ ਅਤੇ ਇਸ ਦੌਰਾਨ ਤਨਖ਼ਾਹ 'ਚ ਕੋਈ ਵਾਧਾ ਨਾ ਦੇਣ ਦੀ ਸਿਫ਼ਾਰਸ਼ ਕੀਤੀ ਗਈ ਹੈ। ਪੁਲਿਸ ਦੀ ਜਾਂਚ 'ਚ ਇਹ ਵੀ ਸਾਫ਼ ਹੋਇਆ ਕਿ ਇਹਨਾਂ ਸਾਰੇ ਅਧਿਕਾਰੀਆਂ ਨੂੰ ਮੁਅੱਤਲ ਰੱਖਿਆ ਜਾਵੇਗਾ ਅਤੇ ਉਨ੍ਹਾਂ ਦੀ ਤਾਇਨਾਤੀ ਕੇਵਲ ਪਟਿਆਲਾ ਤੋਂ ਬਾਹਰ ਹੋਵੇਗੀ।ਇੱਥੇ ਦੱਸਣਯੋਗ ਹੈ ਕਿ ਪੰਜਾਬ ਅਤੇ ਹਰਿਆਣਾ…