30
Sep
ਗੁਰਪ੍ਰੀਤ ਸਿੰਘ :- ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਨਾਲ ਜੁੜੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ 5 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਕੋਲੋਂ 13 ਪਿਸਤੌਲ, 3.267 ਕਿਲੋ ਹੈਰੋਇਨ ਅਤੇ 22 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਵਿੱਚ ਸ਼ਾਮਲ ਸਨ। ਇਸ ਮਾਮਲੇ ਸਬੰਧੀ ਥਾਣਾ ਡੀ-ਡਿਵੀਜ਼ਨ ਅਤੇ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਵੱਖ-ਵੱਖ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ। ਪੁਲਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਇਨ੍ਹਾਂ ਨੈੱਟਵਰਕਾਂ ਨਾਲ ਜੁੜੀਆਂ ਪਿਛਲੀਆਂ ਅਤੇ ਅੱਗੇ ਦੀਆਂ…
