05
Apr
ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ 8ਵੀਂ ਜਮਾਤ ਦੇ ਨਤੀਜੇ ’ਚ ਸੂਬੇ ਭਰ ’ਚੋਂ ਪਹਿਲਾ ਸਥਾਨ ਹਾਸਲ ਕਰ ਕੇ ਹੁਸ਼ਿਆਰਪੁਰ ਦੇ ਪੁਨੀਤ ਵਰਮਾ ਨੇ ਸਕੂਲ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ। ਚੀਫ਼ ਖ਼ਾਲਸਾ ਦੀਵਾਨ ਅਧੀਨ ਚਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਮਾਡਲ ਟਾਊਨ ਹੁਸ਼ਿਆਰਪੁਰ ਦੇ ਵਿਦਿਆਰਥੀ ਪੁਨੀਤ ਵਰਮਾ ਪੁੱਤਰ ਅਸ਼ੋਕ ਵਰਮਾ ਵਾਸੀ ਮੁਹੱਲਾ ਗੋਕਲ ਨਗਰ ਨੇ 100 ਫ਼ੀ ਸਦ ਅੰਕ ਪ੍ਰਾਪਤ ਕੀਤੇ ਹਨ। ਨਤੀਜਾ ਆਉਣ ਤੋਂ ਬਾਅਦ ਇਹ ਖ਼ਬਰ ਸੁਣਦਿਆਂ ਹੀ ਕਿ ਪੁਨੀਤ ਵਰਮਾ ਪੰਜਾਬ ’ਚੋਂ ਪਹਿਲੇ ਨੰਬਰ ’ਤੇ ਆਇਆ ਹੈ, ਘਰ ’ਚ ਖ਼ੁਸ਼ੀ ਦਾ ਮਾਹੌਲ ਬਣ ਗਿਆ ਅਤੇ ਪਰਿਵਾਰ ਨੂੰ ਵਧਾਈਆਂ ਦੇਣ ਵਾਲਿਆਂ…