Punjab schools

ਨਵੇਂ ਸੈਸ਼ਨ ਨਾਲ ਹੀ ਸਕੂਲਾਂ ‘ਚ ਖੁੱਲ੍ਹੀ ਵਿਵਸਥਾ ਦੀ ਪੋਲ

ਨਵੇਂ ਸੈਸ਼ਨ ਨਾਲ ਹੀ ਸਕੂਲਾਂ ‘ਚ ਖੁੱਲ੍ਹੀ ਵਿਵਸਥਾ ਦੀ ਪੋਲ

ਪੰਜਾਬ ਵਿੱਚ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਦੇ ਨਾਲ ਹੀ ਸਰਕਾਰੀ ਸਕੂਲਾਂ ਦੀਆਂ ਕਮੀਆਂ ਸਾਹਮਣੇ ਆਉਣ ਲੱਗੀਆਂ ਹਨ। ਵਿਦਿਆਰਥੀਆਂ ਲਈ ਨਵਾਂ ਸੈਸ਼ਨ ਤਾਂ ਸ਼ੁਰੂ ਹੋ ਗਿਆ, ਪਰ ਸਕੂਲਾਂ ਦੀ ਤਿਆਰੀ ਅਧੂਰੀ ਨਜ਼ਰ ਆਈ, ਜਿਸ ਕਾਰਨ ਬੱਚਿਆਂ ਅਤੇ ਮਾਪਿਆਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਬੁਨਿਆਦੀ ਸੁਵਿਧਾਵਾਂ ਦੀ ਘਾਟ ਰਿਪੋਰਟਾਂ ਮੁਤਾਬਕ ਕਈ ਸਕੂਲਾਂ ਵਿੱਚ ਬੁਨਿਆਦੀ ਸੁਵਿਧਾਵਾਂ ਦੀ ਘਾਟ ਵੇਖਣ ਨੂੰ ਮਿਲੀ। ਕਿਤੇ ਕਲਾਸਰੂਮ ਪੂਰੇ ਨਹੀਂ ਸਨ, ਤਾਂ ਕਿਤੇ ਬੈਠਣ ਦੀ ਢੰਗ ਨਾਲ ਵਿਵਸਥਾ ਨਹੀਂ ਸੀ। ਇਸ ਦੇ ਨਾਲ ਹੀ ਕਈ ਥਾਵਾਂ ‘ਤੇ ਸਫ਼ਾਈ ਦੇ ਪ੍ਰਬੰਧ ਵੀ ਢਿੱਲੇ ਪਾਏ ਗਏ, ਜਿਸ ਨਾਲ ਵਿਦਿਆਰਥੀਆਂ ਦੀ ਸਿਹਤ ‘ਤੇ ਵੀ ਅਸਰ ਪੈ ਸਕਦਾ ਹੈ।…
Read More
ਪੰਜਾਬ ਦੇ ਸਕੂਲਾਂ ‘ਚ ਵੱਡਾ ਬਦਲਾਅ, ਨਵੇਂ ਸੈਸ਼ਨ ਤੋਂ ਪਹਿਲਾਂ ਆ ਗਿਆ ਨਵਾਂ ਫ਼ੈਸਲਾ

ਪੰਜਾਬ ਦੇ ਸਕੂਲਾਂ ‘ਚ ਵੱਡਾ ਬਦਲਾਅ, ਨਵੇਂ ਸੈਸ਼ਨ ਤੋਂ ਪਹਿਲਾਂ ਆ ਗਿਆ ਨਵਾਂ ਫ਼ੈਸਲਾ

ਗੁਰਪ੍ਰੀਤ ਸਿੰਘ :- ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। 1 ਅਪ੍ਰੈਲ ਤੋਂ ਸਾਰੇ ਸਰਕਾਰੀ ਸਕੂਲ ਨਵੇਂ ਟਾਈਮ ਟੇਬਲ ਦੇ ਹਿਸਾਬ ਨਾਲ ਖੁੱਲ੍ਹਣਗੇ।  ਸਕੂਲ ਸਿੱਖਿਆ ਵਿਭਾਗ ਦੇ ਅਕਾਦਮਿਕ ਕੈਲੰਡਰ ਮੁਤਾਬਕ, 1 ਅਪ੍ਰੈਲ ਤੋਂ ਸਾਰੇ ਸਰਕਾਰੀ ਸਕੂਲ ਸਵੇਰੇ 8 ਵਜੇ ਲੱਗਣਗੇ। ਵਿਦਿਆਰਥੀਆਂ ਨੂੰ ਛੁੱਟੀ ਦਾ ਸਮਾਂ ਦੁਪਹਿਰ 2 ਵਜੇ ਹੋਵੇਗਾ। ਇਹ ਫ਼ੈਸਲਾ ਸਮੂਹ ਪ੍ਰਾਇਮਰੀ, ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ 'ਤੇ ਲਾਗੂ ਹੋਵੇਗਾ। 
Read More
ਪੰਜਾਬ ਸਕੂਲਾਂ ‘ਚ “ਭਾਰਤੀ ਭਾਸ਼ਾ ਸਮਰ ਕੈਂਪ 2025” ਦੀ ਸ਼ੁਰੂਆਤ, ਵਿਦਿਆਰਥੀਆਂ ਵਿਚ ਭਾਸ਼ਾਈ ਜਾਗਰੂਕਤਾ ਵਧਾਉਣ ਦੀ ਕੋਸ਼ਿਸ਼

ਪੰਜਾਬ ਸਕੂਲਾਂ ‘ਚ “ਭਾਰਤੀ ਭਾਸ਼ਾ ਸਮਰ ਕੈਂਪ 2025” ਦੀ ਸ਼ੁਰੂਆਤ, ਵਿਦਿਆਰਥੀਆਂ ਵਿਚ ਭਾਸ਼ਾਈ ਜਾਗਰੂਕਤਾ ਵਧਾਉਣ ਦੀ ਕੋਸ਼ਿਸ਼

ਮੋਹਾਲੀ, 23 ਮਈ : ਪੰਜਾਬ ਦੇ ਸਮੂਹ ਸਰਕਾਰੀ ਮਿੱਡਲ, ਹਾਈ ਅਤੇ ਸੀਨੀਅਰ ਸਕੰਡਰੀ ਸਕੂਲਾਂ ਵਿੱਚ “ਭਾਰਤੀ ਭਾਸ਼ਾ ਸਮਰ ਕੈਂਪ 2025” ਦੀ ਸ਼ੁਰੂਆਤ 26 ਮਈ ਤੋਂ ਹੋ ਰਹੀ ਹੈ। ਇਹ ਕੈਂਪ 10 ਦਿਨਾਂ ਲਈ ਜਮਾਤ ਛੇਵੀਂ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਲਈ ਆਯੋਜਿਤ ਕੀਤਾ ਗਿਆ ਹੈ। ਇਸ ਯੋਜਨਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਹੋਰ ਭਾਰਤੀ ਭਾਸ਼ਾਵਾਂ, ਵਿਸ਼ੇਸ਼ ਤੌਰ ‘ਤੇ ਦੱਖਣੀ ਭਾਸ਼ਾ ਤੇਲਗੂ ਨਾਲ ਜਾਣੂ ਕਰਵਾਉਣਾ ਅਤੇ ਭਾਰਤ ਦੀ ਭਾਸ਼ਾਈ ਵਿਭਿੰਨਤਾ ਨੂੰ ਸਨਮਾਨ ਦੇਣਾ ਹੈ। ਇਹ ਉਪਰਾਲਾ ਸਕੂਲੀ ਸਿੱਖਿਆ ਅਤੇ ਸਾਖਰਤਾ ਵਿਭਾਗ, ਮਨੁੱਖੀ ਸਰੋਤ ਵਿਕਾਸ ਮੰਤਰਾਲਾ, ਭਾਰਤ ਸਰਕਾਰ ਦੇ ਸਹਿਯੋਗ ਨਾਲ ਹੋ ਰਿਹਾ ਹੈ। ਸਕੂਲਾਂ ਨੂੰ ਆਪਣੇ ਵਿਦਿਆਰਥੀਆਂ ਨੂੰ ਕੈਂਪ ਵਿੱਚ ਹਿੱਸਾ…
Read More
ਪੰਜਾਬ ਦੇ ਸਕੂਲ, ਕਾਲਜ ਖੋਲ੍ਹਣ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਸਾਫ ਹੋਈ ਸਥਿਤੀ

ਪੰਜਾਬ ਦੇ ਸਕੂਲ, ਕਾਲਜ ਖੋਲ੍ਹਣ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਸਾਫ ਹੋਈ ਸਥਿਤੀ

ਚੰਡੀਗੜ੍ਹ : ਪੰਜਾਬ ਰਾਜ ਦੇ ਸਾਰੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਸਮੇਤ ਸਮੁੱਚੇ ਵਿੱਦਿਅਕ ਅਦਾਰੇ ਕੱਲ੍ਹ ਮਿਤੀ 12 ਮਈ 2025 ਤੋਂ ਆਮ ਵਾਂਗ ਖੁੱਲ੍ਹਣਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਾਰੇ ਵਿੱਦਿਅਕ ਅਦਾਰਿਆਂ ਵਿਚ ਰੈਗੂਲਰ ਕਲਾਸਾਂ ਲੱਗਣਗੀਆਂ ਅਤੇ ਪਹਿਲਾਂ ਤੋਂ ਜਾਰੀ ਸਮਾਂ-ਸਾਰਣੀ ਅਨੁਸਾਰ ਪ੍ਰੀਖਿਆਵਾਂ ਵੀ ਹੋਣਗੀਆਂ। ਸਾਨੂੰ ਸਾਡੇ ਬਹਾਦਰ ਸੈਨਿਕਾਂ ਦੀ ਬਹਾਦਰੀ 'ਤੇ ਬਹੁਤ ਮਾਣ ਹੈ। ਹੁਸ਼ਿਆਰਪੁਰ : ਦੂਜੇ ਪਾਸੇ ਹੁਸ਼ਿਆਰਪੁਰ ਦੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਕਾਰਨ ਪੈਦਾ ਹੋਈ ਸੰਕਟਕਾਲੀਨ ਸਥਿਤੀ ਨੂੰ ਦੇਖਦਿਆਂ ਜ਼ਿਲ੍ਹੇ ਦੇ ਸਾਰੇ ਸਕੂਲ-ਕਾਲਜ 11 ਮਈ ਤੱਕ ਬੰਦ ਕਰ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਹੁਣ ਜੰਗਬੰਦੀ ਤੋਂ ਬਾਅਦ ਜ਼ਿਲ੍ਹੇ…
Read More

ਜੰਗ ਦੇ ਹਾਲਾਤ ਦਰਮਿਆਨ ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਕੀਤੀਆਂ ਗਈਆਂ ਛੁੱਟੀਆਂ

ਚੰਡੀਗੜ੍ਹ : ਭਾਰਤ ਵੱਲੋਂ ਅੱਤਵਾਦ ਖ਼ਿਲਾਫ਼ ਫ਼ੈਸਲਾਕੁੰਨ ਕਾਰਵਾਈ ਕਰਦਿਆਂ 'ਆਪ੍ਰੇਸ਼ਨ ਸਿੰਦੂਰ' ਤਹਿਤ ਪਾਕਿਸਤਾਨ ਸਥਿਤ 9 ਅੱਤਵਾਦੀ ਟਿਕਾਣਿਆਂ 'ਤੇ ਹਵਾਈ ਹਮਲੇ ਕੀਤੇ ਗਏ। ਇਸ ਦੌਰਾਨ ਦੋਵਾਂ ਮੁਲਕਾਂ ਵਿਚਾਲੇ ਬਣੇ ਜੰਗ ਦੇ ਹਾਲਾਤ ਦਰਮਿਆਨ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਸਕੂਲ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।  ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਫਾਜ਼ਿਲਕਾ, ਫਿਰੋਜ਼ਪੁਰ. ਤਰਨਤਾਰਨ, ਲੁਧਿਆਣਾ ਦੇ ਸਕੂਲਾਂ ਨੂੰ ਬੰਦ ਰੱਖਣ ਦੇ ਹੁਕਮ ਹੋਏ ਹਨ। ਤਰਨਤਾਰਨ ਦੇ ਸਾਰੇ ਸਕੂਲਾਂ ਨੂੰ 11 ਮਈ ਤਕ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ, ਜਦਕਿ ਗੁਰਦਾਸਪੁਰ ਦੇ ਸਕੂਲਾਂ ਨੂੰ ਅਗਲੇ ਹੁਕਮਾਂ ਤਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਇਸੇ ਤਰ੍ਹਾਂ ਅੰਮ੍ਰਿਤਸਰ, ਪਠਾਨਕੋਟ, ਫਾਜ਼ਿਲਕਾ,…
Read More

Punjab ਦੇ ਸਕੂਲਾਂ ਨੂੰ ਲੈ ਕੇ ਸਰਕਾਰ ਦਾ ਸਖ਼ਤ ਫ਼ੈਸਲਾ, ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਜਾਰੀ ਹੋਏ ਪੱਤਰ

ਚੰਡੀਗੜ੍ਹ : ਬੱਚਿਆਂ ਦੇ ਸਿਹਤ ਸਬੰਧੀ ਖ਼ਤਰਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਸਕੂਲਾਂ ਵਿਚ ਮਿੱਡ-ਡੇਅ ਮੀਲ ਲਈ ਐਲੂਮੀਨੀਅਮ ਦੇ ਭਾਂਡਿਆਂ ਦੀ ਵਰਤੋਂ 'ਤੇ ਰੋਕ ਲਗਾ ਦਿੱਤੀ ਹੈ। ਬਕਾਇਦਾ ਸਿੱਖਿਆ ਵਿਭਾਗ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਪੱਤਰ ਭੇਜ ਕੇ ਕਿਹਾ ਹੈ ਕਿ ਮਿੱਡ-ਡੇਅ ਮੀਲ ਪਕਾਉਣ ਅਤੇ ਪਰੋਸਣ ਲਈ ਐਲੂਮੀਨੀਅਮ ਦੇ ਭਾਂਡਿਆਂ ਦੀ ਵਰਤੋਂ ਬੰਦ ਕੀਤੀ ਜਾਵੇ। ਹਾਲਾਂਕਿ ਬਹੁਤੇ ਸਕੂਲਾਂ ਵਿਚ ਐਲੂਮੀਨੀਅਮ ਦੇ ਭਾਂਡੇ ਵਰਤਣੇ ਬੰਦ ਕੀਤੇ ਹੋਏ ਹਨ ਪਰ ਸਿੱਖਿਆ ਵਿਭਾਗ ਮੁਕੰਮਲ ਤੌਰ ’ਤੇ ਐਲੂਮੀਨੀਅਮ ਦੀ ਵਰਤੋਂ ਰੋਕਣਾ ਚਾਹੁੰਦਾ ਹੈ। ਪੰਜਾਬ ਸਟੇਟ ਮਿੱਡ-ਡੇਅ ਮੀਲ ਸੁਸਾਇਟੀ ਨੇ ਸਕੂਲਾਂ ਨੂੰ ਨਵੇਂ ਭਾਂਡੇ ਖ਼ਰੀਦਣ ਲਈ ਲਾਗਤ ਖ਼ਰਚ ਦਾ ਐਸਟੀਮੇਟ…
Read More

ਵੱਡੀ ਖ਼ਬਰ : ਸਿੱਖਿਆ ਵਿਭਾਗ ਨੇ ਪੰਜਾਬ ਦੇ ਕਈ ਸਕੂਲਾਂ ਦੀ ਮਾਨਤਾ ਕੀਤੀ ਰੱਦ

ਮਾਨਸਾ (ਜੱਸਲ) : ਜ਼ਿਲ੍ਹਾ ਮਾਨਸਾ ਦੇ ਸਕੂਲਾਂ ’ਚ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਫਾਇਰ ਸੇਫਟੀ ਅਤੇ ਬਿਲਡਿੰਗ ਸੇਫਟੀ ਸਰਟੀਫਿਕੇਟ ਜਮ੍ਹਾ ਨਾ ਕਰਵਾਉਣ ਵਾਲੇ 6 ਸਕੂਲਾਂ ਦੀ ਮਾਨਤਾ ਰੱਦ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਮਾਨਸਾ ਭੁਪਿੰਦਰ ਕੌਰ ਨੇ ਦੱਸਿਆ ਕਿ ਇਨ੍ਹਾਂ ਸਕੂਲਾਂ ਨੂੰ ਬੀਤੇ ਸਮੇਂ ’ਚ ਫਾਇਰ ਅਤੇ ਬਿਲਡਿੰਗ ਸੇਫਟੀ ਸਰਟੀਫਿਕੇਟ ਜਮ੍ਹਾ ਕਰਵਾਉਣ ਲਈ ਲਿਖਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਨਿਰਧਾਰਿਤ ਸਮੇਂ ਤੋਂ ਬਾਅਦ ਵੀ ਫਾਇਰ ਤੇ ਬਿਲਡਿੰਗ ਸਰਟੀਫਿਕੇਟ ਜਮ੍ਹਾ ਨਾ ਕਰਵਾਉਣ ਵਾਲੇ ਇਨ੍ਹਾਂ ਸਕੂਲਾਂ ਦੀ ਮਾਨਤਾ ਰੱਦ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸਕੂਲਾਂ ਦੀ ਮਾਨਤਾ ਰੱਦ ਕੀਤੀ ਗਈ ਹੈ, ਉਨ੍ਹਾਂ…
Read More