05
Mar
ਚੰਡੀਗੜ੍ਹ (ਨੈਸ਼ਨਲ ਟਾਈਮਜ਼): ਪੰਜਾਬ ਦੇ ਤਹਿਸੀਲਦਾਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੋਮਵਾਰ ਤੋਂ ਸ਼ੁਰੂ ਕੀਤੀ ਹੜਤਾਲ ਅੱਜ ਵਾਪਸ ਲੈ ਲਈ ਹੈ। ਇਹ ਹੜਤਾਲ ਸਮੂਹਿਕ ਛੁੱਟੀ ਦੇ ਰੂਪ 'ਚ ਸ਼ੁਰੂ ਹੋਈ ਸੀ, ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਸਖ਼ਤ ਕਾਰਵਾਈ ਅਤੇ ਸਰਕਾਰੀ ਦਖ਼ਲ ਤੋਂ ਬਾਅਦ ਤਹਿਸੀਲਦਾਰਾਂ ਨੇ ਆਪਣਾ ਅੰਦੋਲਨ ਮੁਲਤਵੀ ਕਰ ਦਿੱਤਾ।ਮੁੱਖ ਮੰਤਰੀ ਨੇ ਇਸ ਮਸਲੇ 'ਤੇ ਸਖ਼ਤ ਰੁਖ਼ ਅਪਣਾਇਆ ਸੀ। ਸਭ ਤੋਂ ਪਹਿਲਾਂ ਮਾਲ ਵਿਭਾਗ ਨਾਲ ਜੁੜੀਆਂ ਰਜਿਸਟਰੀਆਂ ਲਈ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਿਸ਼ੇਸ਼ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਇਸ ਤੋਂ ਇਲਾਵਾ, ਕਈ ਤਹਿਸੀਲਦਾਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਅਤੇ ਅੱਜ ਵੱਡੇ ਪੱਧਰ 'ਤੇ ਉਨ੍ਹਾਂ ਦੇ ਤਬਾਦਲੇ ਵੀ ਕੀਤੇ ਗਏ।…