24
Nov
ਸ੍ਰੀ ਅਨੰਦਪੁਰ ਸਾਹਿਬ (ਵੈੱਬ ਡੈਸਕ): ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋ ਰਿਹਾ ਹੈ। ਇਸ ਦੌਰਾਨ ਸੰਬੋਧਨ ਕਰਦਿਆਂ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ 'ਹਿੰਦ ਦੀ ਚਾਦਰ' ਹੀ ਨਹੀਂ ਸਗੋਂ 'ਸ੍ਰਿਸ਼ਟੀ ਦੀ ਚਾਦਰ' ਸਨ। ਉਨ੍ਹਾਂ ਕਿਹਾ ਕਿ ਨੌਵੀਂ ਤੇ ਦੱਸਵੀਂ ਪਾਤਸ਼ਾਹੀ ਦੇ ਪਰਿਵਾਰ ਦੀਆਂ ਕੁਰਬਾਨੀਆਂ ਤੋਂ ਪ੍ਰੇਰਿਤ ਹੋ ਕੇ ਹੀ ਬਹੁਤ ਸਾਰੇ ਹਿੰਦੂ ਪਰਿਵਾਰਾਂ ਨੇ ਇਹ ਫ਼ੈਸਲਾ ਲਿਆ ਸੀ ਕਿ ਹਰ ਪਰਿਵਾਰ ਦਾ ਸਭ ਤੋਂ ਵੱਡਾ ਪੁੱਤਰ ਸਿੱਖ ਹੋਵੇਗਾ। ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ…
