30
Dec
ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਧਾਨ ਸਭਾ 'ਚ ਕੇਂਦਰ ਸਰਕਾਰ ਵਲੋਂ ਮਨਰੇਗਾ ਦਾ ਨਾਂ ਬਦਲਣ ਦੇ ਵਿਰੋਧ 'ਚ ਬੋਲਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮਨਰੇਗਾ ਦਾ ਪਿੰਡ ਦੇ ਲੋਕਾਂ ਨੂੰ ਬੇਹੱਦ ਵੱਡਾ ਲਾਭ ਮਿਲ ਰਿਹਾ ਹੈ ਪਰ ਹੁਣ ਭਾਜਪਾ ਮਜ਼ਦੂਰਾਂ ਅਤੇ ਗਰੀਬਾਂ ਤੋਂ ਉਨ੍ਹਾਂ ਦੇ ਹੱਕ ਖੋਹਣਾ ਚਾਹੁੰਦੀ ਹੈ। ਭਾਜਪਾ ਦੀ ਕੇਂਦਰੀ ਸਰਕਾਰ ਦੇ ਫ਼ੈਸਲੇ ਦਾ ਅਸਰ ਜਿੱਥੇ ਮਨਰੇਗਾ ਮਜ਼ਦੂਰਾਂ 'ਤੇ ਪੈਣਾ ਹੈ, ਉੱਥੇ ਹੀ ਅਰਥਚਾਰੇ 'ਤੇ ਵੀ ਭਾਰੀ ਅਸਰ ਪਵੇਗਾ। ਉਨ੍ਹਾਂ ਕਿਹਾ ਕਿ ਲੋੜ ਤਾਂ ਇਹ ਸੀ ਕਿ ਮਨਰੇਗਾ ਦੀ ਦਿਹਾੜੀ ਵਧਾਈ ਜਾਂਦੀ। ਖਾਣ-ਪੀਣ ਦੀਆਂ ਚੀਜ਼ਾਂ ਦੇ ਰੇਟ ਅਸਮਾਨ ਨੂੰ ਛੂਹ ਗਏ ਹਨ ਪਰ ਕੇਂਦਰ ਸਰਕਾਰ…
