10
Aug
ਚੰਡੀਗੜ੍ਹ; 10 ਅਗਸਤ (ਗੁਰਪ੍ਰੀਤ ਸਿੰਘ) : ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ ’ਤੇ ਰੋਕ ਲਾਉਂਦਿਆਂ ਪੰਜਾਬ ਵਿਧਾਨ ਸਭਾ ਨੇ ਅੱਜ 'ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਅਮੈਂਡਮੈਂਟ) ਬਿੱਲ, 2026' ਨੂੰ ਜ਼ੁਬਾਨੀ ਵੋਟਾਂ ਰਾਹੀਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਇਸ ਬਿੱਲ ਦੇ ਪਾਸ ਹੋਣ ਨਾਲ ਬਹੁਤ ਜ਼ਿਆਦਾ ਅਤੇ ਅਸਪੱਸ਼ਟ ਰੂਪ ਵਿੱਚ ਫੀਸਾਂ ਦੀ ਵਸੂਲੀ ਕਰਨ ਖ਼ਿਲਾਫ਼ ਵਿਦਿਆਰਥੀਆਂ ਅਤੇ ਮਾਪਿਆਂ ਲਈ ਮਜ਼ਬੂਤ ਸੁਰੱਖਿਆ ਦਾ ਰਾਹ ਪੱਧਰਾ ਹੋ ਗਿਆ ਹੈ। ਨਵੇਂ ਪਾਸ ਹੋਏ ਐਕਟ ਤਹਿਤ ਨਵੇਂ ਵਿੱਦਿਅਕ ਸੈਸ਼ਨ ਵਿੱਚ ਨਿੱਜੀ ਸਕੂਲਾਂ ਨੂੰ 5 ਫੀਸਦੀ ਤੋਂ ਵੱਧ ਫੀਸ ਵਧਾਉਣ ਦੀ ਇਜਾਜ਼ਤ ਨਹੀਂ ਹੋਵੇਗੀ, ਜਦੋਂ ਕਿ ਕਿਸੇ ਵੀ…
