Punjab weather

ਆਈਐਮਡੀ ਵੱਲੋਂ ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਭਵਿੱਖਬਾਣੀ, ਜਾਣੋ ਕਿਹੋ ਜਿਹਾ ਹੋਵੇਗਾ ਆਉਣ ਵਾਲਾ ਮੌਸਮ

ਆਈਐਮਡੀ ਵੱਲੋਂ ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਭਵਿੱਖਬਾਣੀ, ਜਾਣੋ ਕਿਹੋ ਜਿਹਾ ਹੋਵੇਗਾ ਆਉਣ ਵਾਲਾ ਮੌਸਮ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿੱਚ ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਅੱਜ ਅਤੇ ਅਗਲੇ ਦੋ ਦਿਨਾਂ ਤੱਕ ਸੂਬੇ ਵਿੱਚ ਮੌਸਮ ਆਮ ਰਹਿਣ ਵਾਲਾ ਹੈ। ਬੁੱਧਵਾਰ ਸਵੇਰੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਇਨ੍ਹਾਂ ਹੀ ਨਹੀਂ ਦੇਰ ਰਾਤ ਵੀ ਕਈ ਥਾਵਾਂ ’ਤੇ ਮੀਂਹ ਪਿਆ ਜਿਸ ਕਾਰਨ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ।  ਦੱਸ ਦਈਏ ਕਿ ਵੀਰਵਾਰ ਦੀ ਸਵੇਰ ਨੂੰ ਵੀ ਮੌਸਮ ’ਚ ਵੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਤੜਕਸਾਰ ਤੋਂ ਹੀ ਬੱਦਲ ਛਾਏ ਹੋਏ ਹਨ।  ਮੌਸਮ ਵਿਭਾਗ ਮੁਤਾਬਿਕ 31 ਜੁਲਾਈ ਤੋਂ 2 ਅਗਸਤ ਤੱਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹੇਗਾ ਅਤੇ ਕੋਈ…
Read More
ਅਗਲੇ 72 ਘੰਟਿਆਂ ਲਈ ਪੰਜਾਬ `ਚ ਮੌਸਮ ਰਹੇਗਾ ਆਮ; 21 ਜੁਲਾਈ ਤੋਂ ਬਦਲੇਗਾ ਮੌਸਮ

ਅਗਲੇ 72 ਘੰਟਿਆਂ ਲਈ ਪੰਜਾਬ `ਚ ਮੌਸਮ ਰਹੇਗਾ ਆਮ; 21 ਜੁਲਾਈ ਤੋਂ ਬਦਲੇਗਾ ਮੌਸਮ

ਨੈਸ਼ਨਲ ਟਾਈਮਜ਼ ਬਿਊਰੋ :- ਅਗਲੇ ਤਿੰਨ ਦਿਨਾਂ ਤੱਕ ਪੰਜਾਬ ਵਿੱਚ ਮੌਸਮ ਆਮ ਰਹੇਗਾ। ਮੌਸਮ ਵਿਭਾਗ ਨੇ ਸੂਬੇ ਵਿੱਚ ਮੀਂਹ ਦੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਹੈ। 7 ਜੁਲਾਈ ਤੋਂ ਮਾਨਸੂਨ ਦੀ ਗਤੀ ਹੌਲੀ ਹੋ ਗਈ ਹੈ, ਜਿਸ ਕਾਰਨ ਜੁਲਾਈ ਮਹੀਨੇ ਵਿੱਚ ਹੁਣ ਤੱਕ ਆਮ ਨਾਲੋਂ ਘੱਟ ਬਾਰਿਸ਼ ਦਰਜ ਕੀਤੀ ਗਈ ਹੈ। ਪਿਛਲੇ 24 ਘੰਟਿਆਂ ਵਿੱਚ, ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਈ, ਜਿਸ ਕਾਰਨ ਤਾਪਮਾਨ ਵਿੱਚ ਥੋੜ੍ਹਾ ਵਾਧਾ ਹੋਇਆ। ਔਸਤ ਤਾਪਮਾਨ 1.2 ਡਿਗਰੀ ਵਧਿਆ ਹੈ, ਹਾਲਾਂਕਿ, ਇਹ ਅਜੇ ਵੀ ਆਮ ਨਾਲੋਂ 2.1 ਡਿਗਰੀ ਸੈਲਸੀਅਸ ਘੱਟ ਰਿਹਾ। ਸ੍ਰੀ ਆਨੰਦਪੁਰ ਸਾਹਿਬ ਵਿੱਚ ਵੱਧ ਤੋਂ ਵੱਧ ਤਾਪਮਾਨ 36.3 ਡਿਗਰੀ ਰਿਹਾ, ਜਦੋਂ ਕਿ ਅੰਮ੍ਰਿਤਸਰ ਵਿੱਚ…
Read More
ਪੰਜਾਬ ਚ 17, 21 ਤੇ 22 ਜੁਲਾਈ ਲਈ ਵੱਡੀ ਭਵਿੱਖਬਾਣੀ!

ਪੰਜਾਬ ਚ 17, 21 ਤੇ 22 ਜੁਲਾਈ ਲਈ ਵੱਡੀ ਭਵਿੱਖਬਾਣੀ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਮੌਸਮ 'ਤੇ ਲਗਾਤਾਰ ਮਾਨਸੂਨ ਅਤੇ ਪੱਛਮੀ ਪ੍ਰਭਾਅ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿਚ ਵੀ ਸੂਬੇ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਨਾਲ ਹੀ ਅੱਜ ਕਈ ਜ਼ਿਲ੍ਹਿਆਂ ਵਿਚ ਤੇਜ਼ ਮੀਂਹ ਦੇ ਨਾਲ ਹਨੇਰੀ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਦੂਜੇ ਪਾਸੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਾਰਨ ਸੂਬੇ ਦੇ ਤਾਪਮਾਨ ਵਿਚ ਲਗਾਤਾਰ ਹਲਕੇ ਉਤਾਰ-ਚੜ੍ਹਾਅ ਵੇਖਣ ਨੂੰ ਮਿਲ ਰਹੇ ਹਨ।  ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਸੂਬੇ ਵਿਚ ਕਈ ਥਾਈਂ ਬਾਰਿਸ਼ ਹੋਈ। ਇਸ ਨਾਲ ਤਾਪਮਾਨ ਵਿਚ 1.4…
Read More
ਪੰਜਾਬ ਉਤੇ Cyclone ਦਾ ਅਸਰ!, ਅਗਲੇ 5 ਘੰਟੇ ਅਹਿਮ, IMD ਦੀ ਐਡਵਾਇਜ਼ਰੀ

ਪੰਜਾਬ ਉਤੇ Cyclone ਦਾ ਅਸਰ!, ਅਗਲੇ 5 ਘੰਟੇ ਅਹਿਮ, IMD ਦੀ ਐਡਵਾਇਜ਼ਰੀ

ਨੈਸ਼ਨਲ ਟਾਈਮਜ਼ ਬਿਊਰੋ :- ਦੇਸ਼ ਵਿਚ ਮੌਨਸੂਨ ਦਾ ਪੈਟਰਨ ਲਗਾਤਾਰ ਬਦਲ ਰਿਹਾ ਹੈ। ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਨਸੂਨ ਸੁਸਤ ਹੋ ਗਿਆ ਹੈ। ਬਿਹਾਰ, ਮੁੰਬਈ ਅਤੇ ਰਾਇਲਸੀਮਾ ਵਿੱਚ ਮੌਨਸੂਨ ਕਮਜ਼ੋਰ ਹੋ ਗਿਆ ਹੈ। ਇਧਰ, ਹਿਮਾਲਿਆ ਦੇ ਪੱਛਮੀ ਹਿੱਸੇ ਵਿੱਚ ਇੱਕ ਵਾਰ ਫਿਰ ਪੱਛਮੀ ਗੜਬੜੀ ਬਣ ਰਹੀ ਹੈ, ਜਿਸ ਕਾਰਨ ਪਹਾੜੀ ਰਾਜਾਂ ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ ਦਿੱਲੀ, ਹਰਿਆਣਾ, ਪੰਜਾਬ, ਉਤਰਾਖੰਡ, ਹਿਮਾਚਲ ਪ੍ਰਦੇਸ਼, ਬਿਹਾਰ, ਛੱਤੀਸਗੜ੍ਹ, ਮੱਧ ਪ੍ਰਦੇਸ਼, ਤੱਟਵਰਤੀ ਕਰਨਾਟਕ, ਓਡੀਸ਼ਾ ਅਤੇ ਉੱਤਰੀ ਬਿਹਾਰ ਸਮੇਤ ਕਈ ਰਾਜਾਂ ਵਿੱਚ ਮੀਂਹ ਦਰਜ ਕੀਤਾ ਗਿਆ। ਸਕਾਈਮੇਟ ਵੈਦਰ ਅਤੇ ਆਈਐਮਡੀ ਦੇ ਅਨੁਸਾਰ ਸ਼ਨੀਵਾਰ…
Read More
ਪੰਜਾਬ ‘ਚ ਮਾਨਸੂਨ ਦੀ ਐਂਟਰੀ, ਇਨ੍ਹਾਂ ਜ਼ਿਲ੍ਹਿਆਂ ‘ਚ ਵਰ੍ਹੇਗਾ ਮੀਂਹ, ਤੇਜ਼ ਤੂਫਾਨ ਦੀ ਵੀ ਚੇਤਾਵਨੀ…

ਪੰਜਾਬ ‘ਚ ਮਾਨਸੂਨ ਦੀ ਐਂਟਰੀ, ਇਨ੍ਹਾਂ ਜ਼ਿਲ੍ਹਿਆਂ ‘ਚ ਵਰ੍ਹੇਗਾ ਮੀਂਹ, ਤੇਜ਼ ਤੂਫਾਨ ਦੀ ਵੀ ਚੇਤਾਵਨੀ…

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਾਸੀਆਂ ਲਈ ਜੂਨ ਦੀ ਭੱਖਦੀ ਗਰਮੀ ਵਿਚਾਲੇ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਜਲਦ ਹੀ ਮਾਨਸੂਨ ਦੀ ਐਂਟਰੀ ਨਾਲ ਮੌਸਮ ਬਦਲ ਜਾਏਗਾ ਅਤੇ ਲੋਕਾਂ ਨੂੰ ਤੱਪਦੀ ਧੁੱਪ ਤੋਂ ਰਾਹਤ ਮਿਲੇਗੀ। ਜਾਣਕਾਰੀ ਮੁਤਾਬਕ ਪਿਛਲੇ 24 ਘੰਟਿਆਂ ਵਿੱਚ, ਦੱਖਣ-ਪੱਛਮੀ ਮਾਨਸੂਨ ਹੁਣ ਬਿਹਾਰ, ਪੂਰਬੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਉਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਲੱਦਾਖ ਦੇ ਕਈ ਹਿੱਸਿਆਂ ਵਿੱਚ ਪਹੁੰਚ ਗਿਆ ਹੈ। ਜੇਕਰ ਮਾਨਸੂਨ ਇਸੇ ਰਫ਼ਤਾਰ ਨਾਲ ਜਾਰੀ ਰਿਹਾ, ਤਾਂ ਅੰਦਾਜ਼ਾ ਹੈ ਕਿ ਇਹ ਅੱਜ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਦਾਖਲ ਹੋਵੇਗਾ। ਮੌਸਮ ਵਿਭਾਗ ਅਨੁਸਾਰ, ਅਗਲੇ 3 ਦਿਨਾਂ ਲਈ ਮਾਨਸੂਨ ਪੰਜਾਬ ਵਿੱਚ ਦਾਖਲ ਹੋਣ ਲਈ ਅਨੁਕੂਲ ਹੈ।…
Read More
ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, 18,19,20 ਤੇ 21 ਦੀ ਪੜ੍ਹੋ ਤਾਜ਼ਾ ਅਪਡੇਟ

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, 18,19,20 ਤੇ 21 ਦੀ ਪੜ੍ਹੋ ਤਾਜ਼ਾ ਅਪਡੇਟ

ਜਲੰਧਰ- ਪੰਜਾਬ 'ਚ ਆਉਣ ਵਾਲੇ ਕੁਝ ਦਿਨਾਂ'ਚ ਮੌਸਮ ਨੂੰ ਲੈ ਕੇ ਕਾਫ਼ੀ ਹਲਚਲ ਨਜ਼ਰ ਆਉਣ ਵਾਲੀ ਹੈ। ਇਸ ਦੌਰਾਨ ਭਾਰਤੀ ਮੌਸਮ ਵਿਭਾਗ ਵੱਲੋਂ ਪੰਜਾਬ ਦੇ ਮੌਸਮ ਨੂੰ ਲੈ ਕੇ  ਤਾਜ਼ਾ ਜਾਣਕਾਰੀ  ਦਿੱਤੀ ਹੈ। ਵਿਭਾਗ ਮੁਤਾਬਕ ਹੁਣ ਕੁਝ ਦਿਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਨੇ 17 ਜੂਨ ਤੋਂ 21 ਜੂਨ 2025 ਤੱਕ ਲਈ ਜ਼ਿਲ੍ਹਾ ਵਾਰ ਚਿਤਾਵਨੀਆਂ ਜਾਰੀ ਕੀਤੀਆਂ ਹਨ। ਕਈ ਹਿੱਸਿਆਂ ਵਿਚ ਬਦਲ ਗਰਜਣ, ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੇ ਆਸਾਰ ਬਣੇ ਹੋਏ ਹਨ। ਉੱਥੇ ਹੀ ਕੁਝ ਇਲਾਕਿਆਂ ਲਈ ਪੀਲਾ ਅਲਰਟ ਜਾਰੀ ਕਰਕੇ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ 17 ਜੂਨ…
Read More
ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, 15, 16,17 ਤੇ 18 ਦੀ ਚਿਤਾਵਨੀ !

ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, 15, 16,17 ਤੇ 18 ਦੀ ਚਿਤਾਵਨੀ !

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ’ਚ ਗਰਮੀ ਨੇ ਤਬਾਹੀ ਮਚਾਈ ਹੋਈ ਹੈ। ਤਾਪਮਾਨ ਲਗਾਤਾਰ ਨਵੇਂ ਰਿਕਾਰਡ ਸੈੱਟ ਕਰ ਰਿਹਾ ਹੈ ਅਤੇ ਲੋਕਾਂ ਦੀ ਵੱਡੀ ਮੁਸ਼ਕਿਲ ਪੈਦਾ ਕਰ ਰਿਹਾ ਹੈ। ਭਿਆਨਕ ਧੁੱਪ ਤੇ ਲੂਹ ਨੇ ਸੂਬੇ ਦੇ ਵੱਡੇ ਹਿੱਸੇ ਨੂੰ ਆਪਣੇ ਚਪੇਟ ਵਿਚ ਲੈ ਲਿਆ ਹੈ। ਇਸ ਦੌਰਾਨ ਭਾਰਤੀ ਮੌਸਮ ਵਿਭਾਗ ਵੱਲੋਂ ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਜਾਣਕਾਰੀ ਦਿੱਤੀ ਹੈ। ਵਿਭਾਗ ਮੁਤਾਬਕ ਹੁਣ ਕੁਝ ਦਿਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਮੌਸਮ ਚਿਤਾਵਨੀ ਅਨੁਸਾਰ 15 ਜੂਨ ਤੋਂ 18 ਜੂਨ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ। ਵਿਭਾਗ ਮੁਤਾਬਕ 15 ਜੂਨ…
Read More
ਪੰਜਾਬ ਚ ਅਸਮਾਨੋਂ ਵਰ੍ਹ ਰਹੀ ਅੱਗ! ਲੂ ਨੇ ਲਈ ਵਿਅਕਤੀ ਦੀ ਜਾਨ; ਪੜ੍ਹੋ ਆਪਣੇ ਸ਼ਹਿਰ ਦੇ ਮੌਸਮ ਦਾ ਹਾਲ

ਪੰਜਾਬ ਚ ਅਸਮਾਨੋਂ ਵਰ੍ਹ ਰਹੀ ਅੱਗ! ਲੂ ਨੇ ਲਈ ਵਿਅਕਤੀ ਦੀ ਜਾਨ; ਪੜ੍ਹੋ ਆਪਣੇ ਸ਼ਹਿਰ ਦੇ ਮੌਸਮ ਦਾ ਹਾਲ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ ਅੱਜ 46 ਡਿਗਰੀ ਦੇ ਪਾਰ ਪਹੁੰਚ ਗਿਆ ਅਤੇ ਦੁਪਹਿਰ ਦੇ ਸਮੇਂ ਚੱਲੀ ਭਿਆਨਕ ਲੂ ਦੇ ਪ੍ਰਕੋਪ ਨਾਲ ਜਨ-ਜੀਵਨ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਇਆ। ਮੌਸਮ ਵਿਭਾਗ ਵੱਲੋਂ 12 ਜੂਨ ਤੱਕ ਮੀਂਹ ਦੀ ਸੰਭਾਵਨਾ ਤੋਂ ਇਨਕਾਰ ਕੀਤਾ ਗਿਆ ਹੈ, ਜਿਸ ਨਾਲ ਲੂ ਦਾ ਪ੍ਰਕੋਪ ਤੇਜ਼ ਹੁੰਦਾ ਨਜ਼ਰ ਆਵੇਗਾ। ਇਸ ਦੇ ਨਾਲ ਗਰਮੀ ਕਾਰਨ 1 ਵਿਅਕਤੀ ਦੀ ਮੌਤ ਹੋ ਗਈ। ਜੀ. ਆਰ. ਪੀ. ਪੁਲਸ ਸਟੇਸ਼ਨ ਜਲੰਧਰ ਨੇ ਦੱਸਿਆ ਕਿ ਦੁਪਹਿਰ ਵੇਲੇ ਸਾਈਕਲ ਸਟੈਂਡ ਦੇ ਸਾਹਮਣੇ ਪਾਰਕ ਵਿਚੋਂ ਇਕ ਅਣਪਛਾਤੇ ਵਿਅਕਤੀ (60-65 ਸਾਲ) ਦੀ ਲਾਸ਼ ਮਿਲੀ। ਦੱਸਿਆ ਜਾ ਰਿਹਾ ਹੈ ਕਿ ਮੌਤ ਤੇਜ਼ ਗਰਮੀ…
Read More

ਪੰਜਾਬ ‘ਚ ਬਦਲੇ ਮੌਸਮ ਨੇ ਮਚਾਈ ਤਬਾਹੀ, ਹਨ੍ਹੇਰੀ-ਝੱਖੜ ਕਾਰਨ ਡਿੱਗੇ ਖੰਭੇ ਤੇ ਉੱਡੀਆਂ ਛੱਤਾਂ

ਜਲੰਧਰ/ਬਠਿੰਡਾ - ਪੰਜਾਬ ਵਿਚ ਅੱਜ ਮੌਸਮ ਨੇ ਦੁਪਹਿਰ ਬਾਅਦ ਅਚਾਨਕ ਆਪਣਾ ਮਿਜਾਜ਼ ਬਦਲ ਲਿਆ। ਜਲੰਧਰ, ਅੰਮ੍ਰਿਤਸਰ, ਬਠਿੰਡਾ, ਤਰਨਤਾਰਨ ਸਣੇ ਕਈ ਇਲਾਕਿਆਂ ਵਿਚ ਜਿੱਥੇ ਤੇਜ਼ ਹਨ੍ਹੇਰੀ-ਝੱਖੜ ਨੇ ਤਬਾਹੀ ਮਚਾਈ, ਉਥੇ ਹੀ ਜਲੰਧਰ ਦੇ ਕੰਪਨੀ ਬਾਗ ਦੇ ਬਾਹਰ ਲੱਗਾ ਲੋਹੇ ਦਾ ਪੋਲ ਹਨ੍ਹੇਰੀ ਕਾਰਨ ਹੇਠਾਂ ਡਿੱਗ ਹਿਆ। ਗਮੀਨਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਪਰ ਇਕ ਕਾਰ ਨੁਕਸਾਨੀ ਗਈ ਹੈ।  ਉਥੇ ਹੀ ਹਨ੍ਹੇਰੀ ਕਾਰਨ ਬਠਿੰਡਾ ਵਿਖੇ ਵੀ ਭਾਰੀ ਤਬਾਹੀ ਹੋਈ। ਅਚਾਨਕ ਚੱਲੀ ਤੇਜ਼ ਹਵਾ ਨਾਲ ਨਾ ਸਿਰਫ਼ ਬਿਜਲੀ ਦੀ ਲਾਈਨ ਠੱਪ ਹੋ ਗਈ, ਸਗੋਂ ਪੂਰੇ ਇਲਾਕੇ ਵਿੱਚ ਹਨੇਰਾ ਛਾ ਗਿਆ। ਦਰਜਨਾਂ ਦਰਖਤ ਜ਼ਮੀਨ 'ਤੇ ਢਹਿ ਪਏ, ਬਿਜਲੀ ਦੇ ਖੰਭੇ…
Read More
ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ Update, ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਤੇ ਤੇਜ਼ ਹਨੇਰੀ ਦਾ Alert

ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ Update, ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਤੇ ਤੇਜ਼ ਹਨੇਰੀ ਦਾ Alert

ਚੰਡੀਗੜ੍ਹ- ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦਾ ਮੌਸਮ ਕਾਫ਼ੀ ਸੁਹਾਵਨਾ ਹੋ ਗਿਆ ਹੈ ਯਾਨੀ ਕਿ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆ 'ਚ ਹਵਾਵਾਂ ਚੱਲਣ ਅਤੇ ਬਿਜਲੀ ਗਰਜਨ  ਦੀ ਸੰਭਾਵਨਾ ਹੈ। ਵਿਭਾਗ ਵੱਲੋਂ ਅੱਜ ਸੰਗਰੂਰ, ਪਟਿਆਲਾ, ਮੋਹਾਲੀ, ਫਤਹਿਗੜ੍ਹ ਸਾਹਿਬ, ਲੁਧਿਆਣਾ, ਚੰਡੀਗੜ੍ਹ, ਰੂਪਨਗਰ, ਵਿੱਚ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।   ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅਗਲੇ 5 ਦਿਨਾਂ ਤੱਕ ਕਈ ਜ਼ਿਲ੍ਹਿਆਂ ਵਿੱਚ ਤੇਜ਼ ਤੂਫ਼ਾਨ ਦੇ ਨਾਲ-ਨਾਲ ਮੀਂਹ ਅਤੇ ਗੜੇਮਾਰੀ ਹੋਵੇਗੀ। ਸੂਬੇ  ਵਿੱਚ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਗਰਜ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ…
Read More
ਪੰਜਾਬ ਚ ਲੂ ਦਾ ਅਲਰਟ ਜ਼ਾਰੀ, ਗਰਮੀ ਵਧੀ!

ਪੰਜਾਬ ਚ ਲੂ ਦਾ ਅਲਰਟ ਜ਼ਾਰੀ, ਗਰਮੀ ਵਧੀ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿੱਚ ਗਰਮੀ ਆਪਣੇ ਪੂਰੇ ਜ਼ੋਰ ਤੇ ਪੈ ਰਹੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਸੂਬੇ ਵਿੱਚ ਤਾਪਮਾਨ ਵਿੱਚ 0.7 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਇਹ ਆਮ ਨਾਲੋਂ 3.5 ਡਿਗਰੀ ਵੱਧ ਹੈ, ਜਿਸਨੂੰ ਮੌਸਮ ਵਿਭਾਗ ਨੇ “ਆਮ ਨਾਲੋਂ ਬਹੁਤ ਜ਼ਿਆਦਾ” ਦੱਸਿਆ ਹੈ। ਜਾਣਕਾਰੀ ਅਨੁਸਾਰ ਪਟਿਆਲਾ ਵਿੱਚ ਸਭ ਤੋਂ ਵੱਧ ਤਾਪਮਾਨ 41.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਭਾਰਤੀ ਮੌਸਮ ਵਿਭਾਗ,ਵੱਲੋਂ ਪੰਜ ਦਿਨਾਂ ਦੀ ਭਵਿਖਵਾਣੀ ਜਾਰੀ ਕੀਤੀ ਗਈ ਹੈ ਜਿਸ ਦੇ ਅਨੁਸਾਰ, ਆਉਣ ਵਾਲੇ ਦਿਨਾਂ ਵਿੱਚ ਕਈ ਜ਼ਿਲ੍ਹਿਆਂ ਵਿੱਚ ਗਰਮੀ ਦੀ ਲਹਿਰ ਬਣੀ ਰਹਿ ਸਕਦੀ ਹੈ। ਤੇ ਹੀਟ ਵੇਵ ਚੱਲ ਸਕਦੀ ਹੈ। ਮੌਸਮ ਵਿਭਾਗ ਵੱਲੋਂ 25 ਅਪ੍ਰੈਲ ਨੂੰ…
Read More

ਫ਼ਿਰ ਬਦਲੇਗਾ ਪੰਜਾਬ ਦਾ ਮੌਸਮ! 16 ਤੇ 17 ਅਪ੍ਰੈਲ ਨੂੰ…

ਚੰਡੀਗੜ੍ਹ : ਪੰਜਾਬ ਦਾ ਮੌਸਮ ਇਕ ਵਾਰ ਫ਼ਿਰ ਕਰਵਟ ਲੈਣ ਜਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਮੀਂਹ ਅਤੇ ਠੰਡੀਆਂ ਹਵਾਵਾਂ ਕਾਰਨ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਹੈ। ਪਰ ਮੌਸਮ ਵਿਭਾਗ ਨੇ ਇਕ ਵਾਰ ਫ਼ਿਰ ਤੋਂ ਮੌਸਮ ਬਦਲਣ ਦੀ ਭਵਿੱਖਬਾਣੀ ਕਰ ਦਿੱਤੀ ਹੈ। ਇਸ ਦੇ ਨਾਲ ਹੀ 16 ਤੇ 17 ਅਪ੍ਰੈਲ ਨੂੰ ਲੂ ਬਾਰੇ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਅਗਲੇ 4 ਦਿਨਾਂ ਵਿਚ ਸੂਬੇ ਦਾ ਤਾਪਮਾਨ ਫ਼ਿਰ ਵਧੇਗਾ, ਜਿਸ ਕਾਰਨ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪਵੇਗਾ।  ਪਿਛਲੇ ਹਫ਼ਤੇ ਜਿੱਥੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਤਾਪਮਾਨ 43 ਡਿਗਰੀ ਤੋਂ ਪਾਰ ਹੋ ਗਿਆ ਸੀ, ਉੱਥੇ ਹੀ…
Read More
ਪੰਜਾਬ ਚ ਤਾਪਮਾਨ 43 ਡਿਗਰੀ ਪਾਰ, 16 ਜ਼ਿਲ੍ਹਿਆਂ ਵਿੱਚ ਲੂ ਦਾ ਅਲਰਟ

ਪੰਜਾਬ ਚ ਤਾਪਮਾਨ 43 ਡਿਗਰੀ ਪਾਰ, 16 ਜ਼ਿਲ੍ਹਿਆਂ ਵਿੱਚ ਲੂ ਦਾ ਅਲਰਟ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ 'ਚ ਭਿਆਨਕ ਗਰਮੀ ਪੈ ਰਹੀ ਹੈ। ਸੂਬੇ ਦਾ ਦਿਨ ਦਾ ਤਾਪਮਾਨ 43.1 ਡਿਗਰੀ ਤੱਕ ਪਹੁੰਚ ਗਿਆ ਹੈ। ਸਭ ਤੋਂ ਵੱਧ ਗਰਮੀ ਬਠਿੰਡਾ 'ਚ ਦਰਜ ਕੀਤੀ ਗਈ। ਪਿਛਲੇ 24 ਘੰਟਿਆਂ ਦੌਰਾਨ ਰਾਜ ਦੇ ਤਾਪਮਾਨ 'ਚ 0.2 ਡਿਗਰੀ ਦਾ ਇਜ਼ਾਫ਼ਾ ਹੋਇਆ ਹੈ। ਇਹ ਆਮ ਤਾਪਮਾਨ ਨਾਲੋਂ 5.6 ਡਿਗਰੀ ਵੱਧ ਹੈ। ਸਾਰੇ ਜ਼ਿਲ੍ਹਿਆਂ ਦਾ ਤਾਪਮਾਨ 40 ਡਿਗਰੀ ਤੋਂ ਵੱਧ ਚੱਲ ਰਿਹਾ ਹੈ। ਮੌਸਮ ਵਿਭਾਗ ਨੇ ਅੱਜ ਬੁਧਵਾਰ ਨੂੰ 12 ਜ਼ਿਲ੍ਹਿਆਂ ਲਈ ਹੀਟ ਵੇਵ ਦਾ ਯੈਲੋ ਅਲਰਟ ਤੇ 4 ਜ਼ਿਲ੍ਹਿਆਂ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਹੁਣ ਰਾਤਾਂ ਨੂੰ ਵੀ ਗਰਮੀ ਵਧੇਗੀ। ਮੌਸਮ ਵਿਭਾਗ ਦੇ ਅਨੁਸਾਰ, ਅੱਜ ਤੋਂ ਵੈਸਟਰਨ…
Read More
ਪੰਜਾਬ ‘ਚ ਲੂ ਦੀ ਚੇਤਾਵਨੀ, 10 ਅਪ੍ਰੈਲ ਤੱਕ ਮੀਂਹ ਦੀ ਕੋਈ ਸੰਭਾਵਨਾ ਨਹੀਂ: ਮੌਸਮ ਵਿਭਾਗ !

ਪੰਜਾਬ ‘ਚ ਲੂ ਦੀ ਚੇਤਾਵਨੀ, 10 ਅਪ੍ਰੈਲ ਤੱਕ ਮੀਂਹ ਦੀ ਕੋਈ ਸੰਭਾਵਨਾ ਨਹੀਂ: ਮੌਸਮ ਵਿਭਾਗ !

ਨੈਸ਼ਨਲ ਟਾਈਮਜ਼ ਬਿਊਰੋ :- ਮੌਸਮ ਵਿਭਾਗ ਵੱਲੋਂ ਅੱਜ ਭਾਵ 7 ਅਪ੍ਰੈਲ ਨੂੰ ਲੂ ਚੱਲਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਇਹ ਅਲਰਟ 10 ਅਪ੍ਰੈਲ ਤੱਕ ਕੀਤਾ ਗਿਆ ਹੈ।ਉਥੇ ਹੀ ਜੇਕਰ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਪਿਛਲੇ 24 ਘੰਟਿਆਂ ਦੇ ਵਿੱਚ ਤਾਪਮਾਨ 1.7 ਡਿਗਰੀ ਤੱਕ ਵੱਧ ਗਿਆ ਹੈ। ਜੇਕਰ ਦੇਖਿਆ ਜਾਵੇ ਤਾਂ ਤਾਪਮਾਨ ਸਧਾਰਨ ਤੋਂ 4.8 ਡਿਗਰੀ ਵੱਧ ਗਿਆ ਹੈ। ਜਾਣਕਾਰੀ ਅਨੁਸਾਰ ਸਭ ਤੋਂ ਵੱਧ ਤਾਪਮਾਨ 39.7 ਡਿਗਰੀ ਸੈਲਸੀਅਸ ਬਠਿੰਡਾ ਵਿੱਚ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਤਾਪਮਾਨ 37.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸੂਬੇ ਦੇ ਸਾਰੇ ਜ਼ਿਲ੍ਹਿਆਂ…
Read More
ਪੰਜਾਬ ‘ਚ ਤਾਪਮਾਨ ਵਧਿਆ, ਮੀਂਹ ਦੀ ਕੋਈ ਸੰਭਾਵਨਾ ਨਹੀਂ !

ਪੰਜਾਬ ‘ਚ ਤਾਪਮਾਨ ਵਧਿਆ, ਮੀਂਹ ਦੀ ਕੋਈ ਸੰਭਾਵਨਾ ਨਹੀਂ !

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿੱਚ ਤਾਪਮਾਨ ਲਗਾਤਾਰ ਵਧ ਰਿਹਾ ਹੈ। ਕੁਝ ਦਿਨਾਂ ਦੀ ਰਾਹਤ ਤੋਂ ਬਾਅਦ, ਅੱਜ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.3 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਪਰ ਇਹ ਅਜੇ ਵੀ ਆਮ ਨਾਲੋਂ 2.3 ਡਿਗਰੀ ਸੈਲਸੀਅਸ ਘੱਟ ਹੈ। ਮੌਸਮ ਵਿਭਾਗ ਅਨੁਸਾਰ ਅੱਜ ਤੋਂ ਪੰਜਾਬ ਵਿੱਚ ਤਾਪਮਾਨ ਫਿਰ ਤੋਂ ਵਧਣ ਲੱਗੇਗਾ।ਅੱਜ ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਗੁਰਦਾਸਪੁਰ ਵਿੱਚ 31.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਹੋਰਨਾਂ ਜ਼ਿਲ੍ਹਿਆਂ ਦੇ ਮੁਕਾਬਲੇ ਸਭ ਤੋਂ ਗਰਮ ਸੀ। ਸੂਬੇ ਵਿੱਚ ਚੰਡੀਗੜ੍ਹ (29.8°C), ਅੰਮ੍ਰਿਤਸਰ (29.7°C), ਲੁਧਿਆਣਾ (29.1°C), ਪਟਿਆਲਾ (29.1°C), ਮੋਹਾਲੀ (28.3°C) ਅਤੇ ਫਿਰੋਜ਼ਪੁਰ (28.5°C) ਵਰਗੇ ਸ਼ਹਿਰਾਂ ਵਿੱਚ ਤਾਪਮਾਨ ਆਮ…
Read More
ਪੰਜਾਬ ‘ਚ ਗਰਮੀ ਨੇ ਵਧਾਈ ਤਪਸ਼, ਮੌਸਮ ਵਿਭਾਗ ਨੇ ਦਿੱਤੀ ਤਾਪਮਾਨ ਵਧਣ ਦੀ ਚੇਤਾਵਨੀ!

ਪੰਜਾਬ ‘ਚ ਗਰਮੀ ਨੇ ਵਧਾਈ ਤਪਸ਼, ਮੌਸਮ ਵਿਭਾਗ ਨੇ ਦਿੱਤੀ ਤਾਪਮਾਨ ਵਧਣ ਦੀ ਚੇਤਾਵਨੀ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ 'ਚ ਗਰਮੀ ਦਾ ਪ੍ਰਭਾਵ ਲਗਾਤਾਰ ਜਾਰੀ ਹੈ। ਮੌਸਮ ਵਿਭਾਗ ਮੁਤਾਬਿਕ, ਅੱਜ ਤਾਪਮਾਨ 'ਚ ਹਲਕੀ ਗਿਰਾਵਟ ਦਰਜ ਕੀਤੀ ਗਈ, ਪਰ ਰਾਜ ਦਾ ਔਸਤ ਤਾਪਮਾਨ ਹਜੇ ਵੀ ਆਮ ਨਾਲੋਂ 2.8 ਡਿਗਰੀ ਜ਼ਿਆਦਾ ਹੈ। ਬਠਿੰਡਾ 'ਚ ਰਾਜ ਦਾ ਸਭ ਤੋਂ ਵੱਧ 33.2 ਡਿਗਰੀ ਤਾਪਮਾਨ ਰਿਕਾਰਡ ਕੀਤਾ ਗਿਆ।ਪੰਜਾਬ ਦੇ 6 ਵੱਡੇ ਜ਼ਿਲ੍ਹਿਆਂ 'ਚ ਤਾਪਮਾਨ 30 ਡਿਗਰੀ ਨੂੰ ਪਾਰ ਕਰ ਚੁੱਕਾ ਹੈ। ਮੀਂਹ ਨਾ ਪੈਣ ਕਾਰਨ ਗਰਮੀ ਲਗਾਤਾਰ ਵਧ ਰਹੀ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ 'ਚ ਤਾਪਮਾਨ 4 ਡਿਗਰੀ ਤੱਕ ਵਧ ਸਕਦਾ ਹੈ, ਜਿਸ ਕਰਕੇ ਲੋਕਾਂ ਨੂੰ ਹੋਰ ਵੀ ਗਰਮੀ ਸਹਿਣੀ ਪੈ ਸਕਦੀ ਹੈ।ਮੌਜੂਦਾ ਹਾਲਾਤਾਂ ਅਨੁਸਾਰ,…
Read More
ਪੰਜਾਬ ‘ਚ ਗਰਮੀਆਂ ਦੀ ਸ਼ੁਰੂਆਤ, ਤਾਪਮਾਨ ਵਧਿਆ – 7 ਜ਼ਿਲ੍ਹਿਆਂ ਲਈ ਮੀਂਹ ਦਾ ਪੀਲਾ ਅਲਰਟ

ਪੰਜਾਬ ‘ਚ ਗਰਮੀਆਂ ਦੀ ਸ਼ੁਰੂਆਤ, ਤਾਪਮਾਨ ਵਧਿਆ – 7 ਜ਼ਿਲ੍ਹਿਆਂ ਲਈ ਮੀਂਹ ਦਾ ਪੀਲਾ ਅਲਰਟ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿੱਚ ਗਰਮੀਆਂ ਨੇ ਦਸਤਕ ਦੇ ਦਿੱਤੀ ਹੈ। ਸੂਬੇ ‘ਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜਦੋਂ ਕਿ ਇਹ ਆਮ ਨਾਲੋਂ 2 ਡਿਗਰੀ ਸੈਲਸੀਅਸ ਵੱਧ ਰਿਹਾ। ਮੌਸਮ ਵਿਭਾਗ ਦੇ ਅਨੁਸਾਰ, ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 32.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਇਸ ਸੀਜ਼ਨ ਦਾ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਹੈ। ਹਾਲਾਂਕਿ, ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ, ਅੱਜ ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਮੀਂਹ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨੀਆਂ ਦਾ ਅਨੁਮਾਨ ਹੈ ਕਿ ਆਉਣ ਵਾਲੇ ਦਿਨਾਂ ਵਿੱਚ…
Read More
ਪੰਜਾਬ ‘ਚ ਮੌਸਮ ਦੀ ਬਦਲਾਅ: ਗਰਮੀ ਵਧੀ, ਮੀਂਹ ਦੀ ਸੰਭਾਵਨਾ ਘੱਟ

ਪੰਜਾਬ ‘ਚ ਮੌਸਮ ਦੀ ਬਦਲਾਅ: ਗਰਮੀ ਵਧੀ, ਮੀਂਹ ਦੀ ਸੰਭਾਵਨਾ ਘੱਟ

ਨੈਸ਼ਨਲ ਟਾਈਮਜ਼ ਬਿਊਰੋ :- ਪਿਛਲੇ ਕੁਝ ਦਿਨਾਂ ਵਿੱਚ ਮੀਂਹ ਅਤੇ ਠੰਢ ਦੇ ਬਾਅਦ ਹੁਣ ਪੰਜਾਬ ਵਿੱਚ ਮੌਸਮ ਬਦਲ ਰਿਹਾ ਹੈ। ਪੱਛਮੀ ਗੜਬੜੀ ਹੁਣ ਲੱਗਭਗ ਖਤਮ ਹੋ ਗਈ ਹੈ, ਜਿਸ ਕਰਕੇ ਤਾਪਮਾਨ ਚੜ੍ਹ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਕਿਸੇ ਵੀ ਹਿੱਸੇ ਵਿੱਚ ਮੀਂਹ ਨਹੀਂ ਪਿਆ, ਤੇ ਧੁੱਪ ਚਮਕਦੀ ਰਹੀ। ਇਸ ਨਾਲ ਪੰਜਾਬ ਦਾ ਤਾਪਮਾਨ 3.9 ਡਿਗਰੀ ਸੈਲਸੀਅਸ ਵਧ ਗਿਆ। ਮੌਸਮ ਵਿਭਾਗ ਮੁਤਾਬਕ, ਅਗਲੇ 48 ਘੰਟਿਆਂ ਵਿੱਚ ਤਾਪਮਾਨ 2-3 ਡਿਗਰੀ ਹੋਰ ਵਧ ਸਕਦਾ ਹੈ। ਹੁਣੇ ਤੱਕ ਮੀਂਹ ਦੀ ਕੋਈ ਸੰਭਾਵਨਾ ਨਹੀਂ, ਜਿਸ ਕਰਕੇ ਗਰਮੀ ਹੌਲੀ-ਹੌਲੀ ਵਧੇਗੀ। 2024 ਵਿੱਚ ਪੰਜਾਬ ਵਿੱਚ ਆਮ ਨਾਲੋਂ ਘੱਟ ਮੀਂਹ ਪਿਆ ਹੈ, ਜੋ ਚਿੰਤਾ ਦੀ ਗੱਲ ਹੈ।…
Read More

ਪੰਜਾਬ ਦੇ ਮੌਸਮ ‘ਚ ਹੋਣ ਜਾ ਰਿਹਾ ਵੱਡਾ ਬਦਲਾਅ, 10 ਜ਼ਿਲ੍ਹਿਆਂ ‘ਚ ਅਲਰਟ, ਹੋ ਗਈ ਭਵਿੱਖਬਾਣੀ

ਜਲੰਧਰ- ਪੰਜਾਬ ਦੇ ਮੌਸਮ 'ਚ ਆ ਰਹੀ ਤਬਦੀਲੀ ਕਾਰਨ ਮੌਸਮ ਵਿਭਾਗ ਨੇ 10 ਜ਼ਿਲ੍ਹਿਆਂ ਵਿੱਚ ਪੀਲਾ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਪਿਛਲੇ ਕੁਝ ਦਿਨਾਂ ਤੋਂ ਤੇਜ਼ ਧੁੱਪ ਕਾਰਨ ਤਾਪਮਾਨ ਵਿੱਚ ਵਾਧਾ ਦੇਖਿਆ ਜਾ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਅੱਜ ਪੰਜਾਬ ਦੇ 10 ਜ਼ਿਲ੍ਹਿਆਂ- ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ ਅਤੇ ਫਤਿਹਗੜ੍ਹ ਸਾਹਿਬ 'ਚ ਭਾਰੀ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ।  ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਦੀ ਵੀ ਸੰਭਾਵਨਾ ਹੈ ਅਤੇ ਅੱਜ ਹੋਲੀ 'ਤੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।  ਵਿਭਾਗ ਨੇ ਆਉਣ ਵਾਲੇ ਕੁਝ ਦਿਨ ਮੌਸਮ ਖ਼ਰਾਬ ਰਹਿਣ ਦੀ ਭਵਿੱਖਬਾਣੀ ਕੀਤੀ…
Read More

ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

ਜਲੰਧਰ- ਪੰਜਾਬ ਦੇ ਮੌਸਮ 'ਚ ਲਗਾਤਾਰ ਬਦਲਾਅ ਦੇਖੇ ਜਾ ਰਹੇ ਹਨ। ਦਰਅਸਲ ਮੌਸਮ ਵਿਭਾਗ ਵਲੋਂ ਆਉਣ ਵਾਲੇ ਦਿਨਾਂ ਤੇਜ਼ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਵਿਭਾਗ ਦੇ ਮੁਤਾਬਕ ਅਗਲੇ ਦਿਨਾਂ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਿਸ ਨਾਲ ਤਾਪਮਾਨ 'ਚ ਗਿਰਾਵਟ ਆਵੇਗੀ ਅਤੇ ਮੁੜ ਠੰਡੀਆਂ ਹਵਾਵਾਂ ਚੱਲ ਸਕਦੀਆਂ ਹਨ। ਪੰਜਾਬ 'ਚ ਪਿਛਲੇ ਦਿਨਾਂ 'ਚ ਪਏ ਮੀਂਹ ਕਾਰਨ ਠੰਡ ਨੇ ਇਕ ਵਾਰ ਫਿਰ ਤੋਂ ਦਸਤਕ ਦਿੱਤੀ। ਇਸ ਵਿਚਾਲੇ ਅੱਜ ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਹਨੇਰੀ-ਤੂਫ਼ਾਨ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ 4 ਜ਼ਿਲ੍ਹਿਆਂ ਵਿਚ ਓਰੇਂਜ ਅਲਰਟ ਅਤੇ 9 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ…
Read More