05
Jun
ਫ਼ਿਰੋਜ਼ਪੁਰ : ਫਿਰੋਜ਼ਪੁਰ ਦੇ ਮੱਖੂ ਗੇਟ ਸੈਲੂਨ ’ਤੇ ਟੈਟੂ ਬਣਵਾਉਣ ਆਏ ਨੌਜਵਾਨ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਈਆਂ ਗਈਆਂ, ਜਿਸ ਦੌਰਾਨ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸੂਤਰਾਂ ਮੁਤਾਬਕ ਲੱਗਾ ਹੈ ਕਿ ਅਣਪਛਾਤੇ ਵਿਅਕਤੀਆਂ ਵਲੋਂ ਭਰੇ ਬਾਜ਼ਾਰ ਕਈ ਫਾਇਰ ਕੀਤੇ ਗਏ। ਇਕ ਨੌਜਵਾਨ ਦੋਵਾਂ ਹੱਥਾਂ ਵਿਚ ਪਿਸਤੌਲਾਂ ਲੈ ਕੇ ਫਾਇਰ ਕਰ ਰਿਹਾ ਸੀ। ਇਸ ਵਾਰਦਾਤ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਦੂਜੇ ਪਾਸੇ ਮੌਕੇ ’ਤੇ ਪੁਲਸ ਨੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੂਤਰ ਇਹ ਵੀ ਦੱਸ ਰਹੇ ਹਨ ਕਿ ਇਹ ਘਟਨਾ ਗੈਂਗਵਾਰ ਨਾਲ ਜੁੜੀ ਹੈ। ਗੋਲੀਬਾਰੀ ਵਿਚ ਆਸ਼ੂ ਮੋਂਗਾ ਨਾਮਕ ਨੌਜਵਾਨ ਦੀ…
