04
Mar
ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੀ ਕੀਤੀ ਸਰਾਹਨਾ ਡਾ: ਕੁੰਵਰ ਨੇ ਨਗਰ ਨਿਗਮ ਦੇ ਕੰਮਾਂ ਦੀ ਕੀਤੀ ਸਮੀਖਿਆ ਅੰਮ੍ਰਿਤਸਰ, 4 ਮਾਰਚ, ਨੈਸ਼ਨਲ ਟਾਈਮਜ਼ ਬਿਊਰੋ :- ਗੁਰਜੀਤ ਸਿੰਘ ਔਜਲਾ ਮੈਂਬਰ ਲੋਕ ਸਭਾ ਨੇ ਅੱਜ ਵਿਕਾਸ ਕੰਮਾਂ ਦਾ ਰੀਵਿਊ ਕਰਨ ਲਈ ਜਿਲ੍ਹਾ ਵਿਕਾਸ ਤੇ ਕੁਆਰਡੀਨੇਸ਼ਨ ਅਤੇ ਮੁਲਾਂਕਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਨਗਰ ਨਿਗਮ ਅਧਿਕਾਰੀਆਂ ਨੂੰ ਜ਼ੋਰ ਦੇ ਕੇ ਕਿਹਾ ਕਿ ਸ਼ਹਿਰ ਵਿੱਚ ਸਫਾਈ ਦਾ ਸਥਾਈ ਪ੍ਰਬੰਧ ਯਕੀਨੀ ਬਣਾਇਆ ਜਾਵੇ ਅਤੇ ਕੂੜੇ ਦੀ ਸਮੱਸਿਆ ਤੋਂ ਨਿਜਾਤ ਪਾਉਣ ਲਈ ਇਸ ਦਾ ਠੋਸ ਹੱਲ ਕੀਤਾ ਜਾਵੇ। ਸ੍ਰ ਔਜਲਾ ਨੇ ਮੀਟਿੰਗ ਦੌਰਾਨ ਸ਼ਹਿਰ ਦੀਆਂ ਵੱਖ ਵਖ ਸਮੱਸਿਆਵਾਂ ਨੂੰ ਜਿਲ੍ਹਾ ਪ੍ਰਸਾਸ਼ਨ ਦੇ ਧਿਆਨ ਵਿੱਚ ਲਿਆਉਂਦੇ…
