07
Dec
ਚੰਡੀਗੜ੍ਹ (ਗੁਰਪ੍ਰੀਤ ਸਿੰਘ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਖਿਆ ਦੇ ਖੇਤਰ ਵਿੱਚ ਇੱਕ ਹੋਰ ਵੱਡਾ ਕਦਮ ਚੁੱਕਦੇ ਹੋਏ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੂੰ 30 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ ਕੀਤਾ। ਉਨ੍ਹਾਂ ਇਹ ਐਲਾਨ ਜ਼ਾਰੀਆ ਫਾਊਂਡੇਸ਼ਨ ਦੀ 10ਵੀਂ ਵਰ੍ਹੇਗੰਢ ਮੌਕੇ ਪੰਜਾਬੀ ਯੂਨੀਵਰਸਿਟੀ ਕੈਂਪਸ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਹ ਰਕਮ ਇਸ ਲਈ ਦਿੱਤੀ ਜਾ ਰਹੀ ਹੈ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਕੋਈ ਵਿਘਨ ਨਾ ਪਵੇ ਅਤੇ ਸੰਸਥਾ ਆਪਣੀਆਂ ਅਕਾਦਮਿਕ ਗਤੀਵਿਧੀਆਂ ਨੂੰ ਨਿਰਵਿਘਨ ਜਾਰੀ ਰੱਖ ਸਕੇ। ਇਹ ਐਲਾਨ ਪੰਜਾਬ ਸਰਕਾਰ ਦੀ ਉੱਚ ਸਿੱਖਿਆ ਪ੍ਰਤੀ ਗੰਭੀਰਤਾ ਅਤੇ…
