19
Jun
ਤਰਨਤਾਰਨ, ਖੇਮਕਰਨ: ਜ਼ਿਲ੍ਹੇ ਅਧੀਨ ਪੈਂਦੇ ਪਿੰਡ ਰਾਮ ਖਾਰਾ ਦੇ ਟਰੱਕ ਚਾਲਕ ਨੌਜਵਾਨ ਦੀ ਆਸਟ੍ਰੇਲੀਆ 'ਚ ਵਾਪਰੇ ਭਿਆਨਕ ਸੜਕੀ ਹਾਦਸੇ ਦੌਰਾਨ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜ਼ਿਕਰਯੋਗ ਹੈ ਕਿ ਹਾਦਸਾ ਇਨ੍ਹਾਂ ਜ਼ਿਆਦਾ ਭਿਆਨਕ ਦੱਸਿਆ ਜਾ ਰਿਹਾ ਹੈ ਕਿ ਟਰੱਕ ਦੇ ਪਲਟਨ ਦੌਰਾਨ ਉਸ ਨੂੰ ਅੱਗ ਲੱਗ ਗਈ ਅਤੇ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੁਖਦਾਈ ਖਬਰ ਤੋਂ ਬਾਅਦ ਜਿੱਥੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਪਈ ਹੈ ਉੱਥੇ ਹੀ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਭਾਰਤ ਪਾਕਿਸਤਾਨ ਸਰਹਦ ਨੇੜੇ ਪੈਂਦੇ ਪਿੰਡ ਰਾਮ ਖਾਰਾ ਦੇ ਨਿਵਾਸੀ ਅਰਸ਼ਪ੍ਰੀਤ ਸਿੰਘ (23) ਪੁੱਤਰ…