13
May
ਅੰਮ੍ਰਿਤਸਰ- ਰੀਜਨਲ ਟਰਾਂਸਪੋਰਟ ਦਫ਼ਤਰ ਵਲੋਂ ਵਾਹਨਾਂ ਦੀ ਰਜਿਸਟ੍ਰੇਸ਼ਨ ਤੋਂ ਲੈ ਕੇ ਡਰਾਈਵਿੰਗ ਟੈਸਟ ਵਰਗੀਆਂ 29 ਤਰ੍ਹਾਂ ਦੀਆਂ ਸੇਵਾਵਾਂ ਹੁਣ ਤੋਂ ਭਵਿੱਖ ਵਿਚ ਸੇਵਾ ਕੇਂਦਰਾਂ ਵਿਚ ਦੇਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ, ਜਿਸ ਤਹਿਤ ਆਮ ਲੋਕ ਸੇਵਾ ਕੇਂਦਰਾਂ ਤੋਂ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਣਗੇ। ਜਾਣਕਾਰੀ ਅਨੁਸਾਰ ਇਸ ਸਬੰਧ ਵਿਚ ਸਕੱਤਰ ਆਰ. ਟੀ. ਏ. ਖੁਸ਼ਦਿਲ ਸਿੰਘ ਸੰਧੂ ਵੱਲੋਂ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਨੂੰ ਸਿਖਲਾਈ ਦੇਣੀ ਸ਼ੁਰੂ ਕਰ ਦਿੱਤੀ ਗਈ ਹੈ। ਇਹ ਸਿਖਲਾਈ ਪਿਛਲੇ ਤਿੰਨ ਦਿਨਾਂ ਤੋਂ ਕਰਮਚਾਰੀਆਂ ਨੂੰ ਦਿੱਤੀ ਜਾ ਰਹੀ ਹੈ। ਕਰਮਚਾਰੀਆਂ ਨੂੰ ਇਨ੍ਹਾਂ ਸੇਵਾਵਾਂ ਲਈ ਕਿਵੇਂ ਅਪਲਾਈ ਕਰਨਾ ਹੈ, ਇਸ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ। ਦੱਸਣਯੋਗ ਹੈ…