25
Jul
ਚੰਡੀਗੜ੍ਹ, 25 ਜੁਲਾਈ 2025: ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਵਿਧਾਇਕ ਪਦਮਸ਼੍ਰੀ ਪਰਗਟ ਸਿੰਘ ਨੇ ਸੰਸਦ ਮੈਂਬਰ ਕੰਗਨਾ ਰਣੌਤ ਦੇ ਹਿਮਾਚਲ ਵਿੱਚ ਨਸ਼ਿਆਂ ਦੀ ਸਮੱਸਿਆ ਲਈ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਉਣ ਦੇ ਬਿਆਨ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਨੇ ਨਾ ਸਿਰਫ਼ ਇਸਨੂੰ ਤੱਥਹੀਣ ਕਿਹਾ, ਸਗੋਂ ਇਸਨੂੰ ਪੰਜਾਬ ਅਤੇ ਸਿੱਖਾਂ ਨੂੰ ਬਦਨਾਮ ਕਰਨ ਲਈ ਭਾਜਪਾ ਦੀ ਇੱਕ ਖ਼ਤਰਨਾਕ ਰਣਨੀਤੀ ਵੀ ਕਿਹਾ। ਨਾਰਾਜ਼ਗੀ ਪ੍ਰਗਟ ਕਰਦੇ ਹੋਏ ਪਰਗਟ ਸਿੰਘ ਨੇ ਕਿਹਾ ਕਿ ਹਿਮਾਚਲ ਵਿੱਚ ਨਸ਼ਿਆਂ ਦੀ ਸਮੱਸਿਆ ਲਈ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਉਣਾ ਸਿਰਫ਼ ਅਗਿਆਨਤਾ ਨਹੀਂ ਹੈ, ਸਗੋਂ ਇਹ ਭਾਜਪਾ ਦੀ ਸੋਚ ਨੂੰ ਉਜਾਗਰ ਕਰਦਾ ਹੈ ਜੋ ਲਗਾਤਾਰ ਪੰਜਾਬੀਆਂ ਅਤੇ ਸਿੱਖਾਂ ਨੂੰ ਨਿਸ਼ਾਨਾ…