26
Jul
ਮੋਗਾ (ਗੁਰਪ੍ਰੀਤ ਸਿੰਘ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਗਾ ਵਿਖੇ 120 ਬੈੱਡਾਂ ਵਾਲੇ ਅਤਿ-ਆਧੁਨਿਕ 'ਕੈਪੀਟਲ ਹਸਪਤਾਲ' ਦਾ ਉਦਘਾਟਨ ਕਰਦਿਆਂ ਕਿਹਾ ਕਿ ਇਹ ਸਹੂਲਤ ਮਾਲਵਾ ਖੇਤਰ ਵਿੱਚ ਬਿਹਤਰ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਏਗੀ। ਇਸ ਨੂੰ ਮੋਗਾ ਜ਼ਿਲ੍ਹੇ ਦਾ ਪਹਿਲਾ ਨੈਸ਼ਨਲ ਐਕਰੀਡੇਸ਼ਨ ਬੋਰਡ ਫਾਰ ਹਸਪਤਾਲਜ਼ ਐਂਡ ਹੈਲਥਕੇਅਰ ਪ੍ਰੋਵਾਈਡਰਜ਼ (ਐਨ.ਏ.ਬੀ.ਐਚ.)-ਮਾਨਤਾ ਪ੍ਰਾਪਤ ਮਲਟੀ-ਸਪੈਸ਼ਲਿਟੀ ਹਸਪਤਾਲ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਹਸਪਤਾਲ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਗੰਭੀਰ ਬਿਮਾਰੀਆਂ ਦਾ ਵਿਸ਼ੇਸ਼ ਇਲਾਜ ਮੁਹੱਈਆ ਕਰਵਾਏਗਾ। ਮੁੱਖ ਮੰਤਰੀ ਨੇ ਦੱਸਿਆ ਕਿ ਯੋਗ ਮਰੀਜ਼ 'ਮੁੱਖ ਮੰਤਰੀ ਸਿਹਤ ਯੋਜਨਾ' ਅਤੇ 'ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ’ ਤਹਿਤ ਕੈਸ਼ਲੇਸ ਇਲਾਜ ਦਾ ਲਾਭ…
