raids

ਮਨੀ ਲਾਂਡਰਿੰਗ: ਈਡੀ ਵੱਲੋਂ ਪੰਜਾਬ ਸਣੇ ਛੇ ਸੂਬਿਆਂ ’ਚ ਛਾਪੇ

ਮਨੀ ਲਾਂਡਰਿੰਗ: ਈਡੀ ਵੱਲੋਂ ਪੰਜਾਬ ਸਣੇ ਛੇ ਸੂਬਿਆਂ ’ਚ ਛਾਪੇ

ਨੈਸ਼ਨਲ ਟਾਈਮਜ਼ ਬਿਊਰੋ :- ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਛੇ ਸੂਬਿਆਂ ਵਿੱਚ ਇੱਕੋ ਵੇਲੇ ਛਾਪੇ ਮਾਰੇ। ਇਹ ਕਾਰਵਾਈ ਨਸ਼ਾ ਤਸਕਰੀ ਸਿੰਡੀਕੇਟ ਨਾਲ ਜੁੜੀ ਮਨੀ ਲਾਂਡਰਿੰਗ ਜਾਂਚ ਦਾ ਹਿੱਸਾ ਸੀ, ਜਿਸ ਦਾ ਪਤਾ ਪਹਿਲੀ ਵਾਰ ਪੰਜਾਬ ਪੁਲੀਸ ਨੇ ਲਾਇਆ ਸੀ। ਸੂਤਰਾਂ ਨੇ ਦੱਸਿਆ ਕਿ ਮਨੀ ਲਾਂਡਰਿੰਗ ਰੋਕੂ ਐਕਟ (ਪੀਐੱਮਐੱਲਏ) ਤਹਿਤ ਦਰਜ ਕੀਤੇ ਗਏ ਕੇਸ ਤਹਿਤ ਪੰਜਾਬ, ਉੱਤਰ ਪ੍ਰਦੇਸ਼, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਰਾਜਸਥਾਨ ਅਤੇ ਮਹਾਰਾਸ਼ਟਰ ਵਿੱਚ 15 ਤੋਂ ਵੱਧ ਥਾਵਾਂ ’ਤੇ ਛਾਪੇ ਮਾਰੇ ਗਏ। ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐੱਸਟੀਐੱਫ) ਨੇ 2024 ਵਿੱਚ ਦੋ ਨਸ਼ਾ ਤਸਕਰਾਂ ਅਤੇ ਕਥਿਤ ਵਿਚੋਲੇ ਐਲੈਕਸ ਪਾਲੀਵਾਲ ਖ਼ਿਲਾਫ਼ ਐੱਨਡੀਪੀਐੱਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ…
Read More

‘ਯੁੱਧ ਨਸ਼ਿਆਂ ਵਿਰੁੱਧ’: 6ਵੇਂ ਦਿਨ 501 ਥਾਵਾਂ ’ਤੇ ਛਾਪੇਮਾਰੀ, 75 ਨਸ਼ਾ ਸਮੱਗਲਰਾਂ ‘ਤੇ ਹੋਈ ਵੱਡੀ ਕਾਰਵਾਈ

ਚੰਡੀਗੜ੍ਹ/ਜਲੰਧਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ਮੁਹਿੰਮ ਨੂੰ ਲਗਾਤਾਰ ਛੇਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਸ ਨੇ ਅੱਜ 501 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ’ਚ 53 ਐੱਫ਼. ਆਈ. ਆਰ. ਦਰਜ ਕਰਕੇ 75 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ ਸਿਰਫ਼ 6 ਦਿਨਾਂ ’ਚ ਗ੍ਰਿਫ਼ਤਾਰ ਕੀਤੇ ਗਏ ਕੁੱਲ੍ਹ ਨਸ਼ਾ ਸਮੱਗਲਰਾਂ ਦੀ ਗਿਣਤੀ 622 ਹੋ ਗਈ ਹੈ। ਇਸ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਸਮੱਗਲਰਾਂ ਦੇ ਕਬਜ਼ੇ ’ਚੋਂ 8.2 ਕਿੱਲੋਗ੍ਰਾਮ ਹੈਰੋਇਨ, 4.5 ਕਿੱਲੋਗ੍ਰਾਮ ਅਫ਼ੀਮ, 1294 ਨਸ਼ੀਲੀਆਂ ਗੋਲ਼ੀਆਂ/ਟੀਕੇ ਅਤੇ 1.04 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ…
Read More