16
Feb
ਨੈਸ਼ਨਲ ਟਾਈਮਜ਼ ਬਿਊਰੋ:- ਰਾਸ਼ਟਰੀ ਜਨਤਾ ਦਲ (ਰਾਜਦ) ਦੇ ਪ੍ਰਧਾਨ ਅਤੇ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ ਨੇ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਮਚੀ ਭਾਜੜ 'ਚ 18 ਲੋਕਾਂ ਦੀ ਮੌਤ 'ਤੇ ਦੁੱਖ ਪ੍ਰਗਟ ਕਰਦੇ ਹੋਏ ਇਸ ਹਾਦਸੇ ਲਈ ਰੇਲਵੇ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਐਤਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਾਲੂ ਯਾਦਵ ਨੇ ਕਿਹਾ ਕਿ ਬੀਤੀ ਰਾਤ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਰੇਲਵੇ ਦੀ ਗਲਤੀ ਕਾਰਨ ਕਈ ਲੋਕਾਂ ਦੀ ਜਾਨ ਚਲੀ ਗਈ। ਉਨ੍ਹਾਂ ਕਿਹਾ ਕਿ ਇੰਨਾ ਵੱਡਾ ਹਾਦਸਾ ਰੇਲਵੇ ਦੀ ਲਾਪ੍ਰਵਾਹੀ ਅਤੇ ਮਾੜੇ ਪ੍ਰਬੰਧਾਂ ਕਾਰਨ ਵਾਪਰਿਆ ਹੈ। ਸ੍ਰੀ ਯਾਦਵ ਨੇ ਕਿਹਾ ਕਿ ਰੇਲਵੇ ਨੂੰ ਇਸ ਘਟਨਾ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ। ਉਨ੍ਹਾਂ…