29
May
ਗੁਰਦਾਸਪੁਰ-ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਨੂੰ ਦਿੱਲੀ ਸਮੇਤ ਹੋਰ ਥਾਵਾਂ ਨਾਲ ਸਿੱਧੇ ਤੌਰ ’ਤੇ ਜੋੜਨ ਲਈ ਗੁਰਦਾਸਪੁਰ-ਮੁਕੇਰੀਆਂ ਰੇਲਵੇ ਤਿਆਰ ਹੋਣ ਦਾ ਰਸਤਾ ਸਾਫ ਹੋ ਗਿਆ ਹੈ, ਜਿਸ ਤਹਿਤ ਰੇਲਵੇ ਮੰਤਰਾਲੇ ਨੇ ਇਸ ਰੇਲ ਲਿੰਕ ਪ੍ਰਾਜੈਕਟ ਲਈ 75 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਅਖੀਰਲੇ ਸਰਵੇ ਨੂੰ ਮਨਜ਼ੂਰ ਕਰ ਲਿਆ ਹੈ। ਇਸ ਤਹਿਤ ਰੇਲ ਮੰਤਰਾਲੇ ਵੱਲੋਂ 30 ਕਿ.ਮੀ. ਲੰਬੇ ਗੁਰਦਾਸਪੁਰ-ਮੁਕੇਰੀਆਂ ਰੇਲ ਲਿੰਕ ਲਈ ਅੰਤਿਮ ਸਥਾਨਕ ਸਰਵੇਅ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਗੁਰਦਾਸਪੁਰ ਜ਼ਿਲ੍ਹੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਇਸ ਮੰਗ ਨਾਲ ਸਬੰਧਤ ਇਸ ਸਰਵੇ ਬਾਰੇ ਜਾਰੀ ਪੱਤਰ ਦੇ ਬਾਅਦ ਇਸ ਨੂੰ ਇਕ ਵੱਡੀ ਉਪਲਬਧੀ ਕਰਾਰ ਦਿੰਦਿਆਂ…